18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਬਸੰਤ ਨਗਰ ਦੇ ਨਿਵਾਸੀਆਂ ਨੇ ਐੱਸ.ਡੀ.ਐੱਮ.ਨੂੰ ਸੌਂਪਿਆ ਮੰਗ ਪੱਤਰ

ਅਬੋਹਰ, 17 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਵਾਰਡ ਨੰਬਰ 8 ਬਸੰਤ ਨਗਰ, ਗਲੀ ਨੰਬਰ 2 ਦੇ ਨਿਵਾਸੀ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਸੀਵਰੇਜ ਬੋਰਡ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਤੋਂ ਦੁਖੀ ਹੋ ਕੇ ਮੁਹੱਲਾ ਵਾਸੀਆਂ ਨੇ ਐੱਸ.

ਬਸੰਤ ਨਗਰ ਦੇ ਨਿਵਾਸੀ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਐੱਸ.ਡੀ.ਐੱਮ. ਅਬੋਹਰ ਨੂੰ ਮਿਲਦੇ ਹੋਏ। ਅਜੀਤ ਤਸਵੀਰ 18-08-2026
ਅਬੋਹਰ, 17 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਵਾਰਡ ਨੰਬਰ 8 ਬਸੰਤ ਨਗਰ, ਗਲੀ ਨੰਬਰ 2 ਦੇ ਨਿਵਾਸੀ ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਸੀਵਰੇਜ ਬੋਰਡ ਵਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਤੋਂ ਦੁਖੀ ਹੋ ਕੇ ਮੁਹੱਲਾ ਵਾਸੀਆਂ ਨੇ ਐੱਸ.ਡੀ.ਐੱਮ.ਅਬੋਹਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪ ਕੇ ਸਮੱਸਿਆ ਦੇ ਤੁਰੰਤ ਹੱਲ ਦੀ ਮੰਗ ਕੀਤੀ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਗਲੀ ਵਿਚ ਬਦਬੂਦਾਰ ਗੰਦਾ ਪਾਣੀ ਭਰਿਆ ਹੋਣ ਕਰਕੇ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਗਿਆ ਹੈ, ਜਿਸ ਕਾਰਨ ਕਈ ਬਜ਼ੁਰਗ ਬਿਮਾਰ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਗਲੀ ਵਿਚ ਪੁੱਟਿਆ ਖੁੱਲ੍ਹਾ ਖੱਡਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ, ਜਿਸ ਵਿਚ ਡਿਗ ਕੇ ਕਈ ਬੱਚੇ ਜ਼ਖਮੀ ਹੋ ਚੁੱਕੇ ਹਨ। ਐੱਸ.ਡੀ.ਐੱਮ. ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਦੇਵ ਪ੍ਰਧਾਨ, ਅਜ਼ੀਜ਼ ਚੌਹਾਨ, ਸੁਨੀਲ ਕੰਬੋਜ, ਐਡਵੋਕੇਟ ਸੁਖਦੇਵ ਰਾਜਪੂਤ ਸਮੇਤ ਹੋਰ ਨਿਵਾਸੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਐਨ.ਐੱਚ.ਐਮ.ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨਣ ’ਤੇ ਹੜਤਾਲ ਜਾਰੀ, ਸਿਵਲ ਸਰਜਨ ਫ਼ਾਜ਼ਿਲਕਾ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਐੱਸ.ਐੱਚ.ਓ.ਸਦਰ ਥਾਣਾ ਫ਼ਾਜ਼ਿਲਕਾ ਦਾ ਭਲਕੇ ਫੂਕਿਆ ਜਾਵੇਗਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।