ਪਿੰਡ ਕਬੂਲਸ਼ਾਹ ਖੁੱਬਣ ’ਚ ਖ਼ੂਨਦਾਨ ਕੈਂਪ ਲਗਾਇਆ
ਫਾਜ਼ਿਲਕਾ, 17 ਅਗਸਤ (ਦਵਿੰਦਰ ਪਾਲ ਸਿੰਘ)-ਬਲੱਡ ਡੋਨੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਬੂਲਸ਼ਾਹ ਖੁੱਬਣ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਤਨੇਜਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ 20 ਉਤਸ਼ਾਹੀ ਨੌਜਵਾਨਾਂ ਨੇ ਸਵੈ-ਇੱਛਾ ਨਾਲ ਖੂਨਦਾਨ ਕੀਤਾ।
ਅਜੀਤ ਡੈਸਕ
18-08-2026