18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਫ਼ਾਜ਼ਿਲਕਾ ’ਚ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਬੱਡੀ ਮੁਕਾਬਲੇ ਸ਼ੁਰੂ

ਫ਼ਾਜ਼ਿਲਕਾ, 17 ਅਗਸਤ(ਦਵਿੰਦਰ ਪਾਲ ਸਿੰਘ)-ਸਥਾਨਕ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿਖੇ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਬੱਡੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਪ੍ਰਤੀਯੋਗਤਾ ਵਿਚ ਜ਼ਿਲ੍ਹੇ ਦੇ 10 ਵੱਖ-ਵੱਖ ਜ਼ੋਨਾਂ ਦੀਆਂ ਜੇਤੂ ਟੀਮਾਂ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਵਿਚ ਹਿੱਸਾ ਲੈ ਰਹੀਆਂ ਹਨ।

ਅਜੀਤ ਡੈਸਕ 18-08-2026
ਫ਼ਾਜ਼ਿਲਕਾ, 17 ਅਗਸਤ(ਦਵਿੰਦਰ ਪਾਲ ਸਿੰਘ)-ਸਥਾਨਕ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿਖੇ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਕਬੱਡੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਪ੍ਰਤੀਯੋਗਤਾ ਵਿਚ ਜ਼ਿਲ੍ਹੇ ਦੇ 10 ਵੱਖ-ਵੱਖ ਜ਼ੋਨਾਂ ਦੀਆਂ ਜੇਤੂ ਟੀਮਾਂ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗ ਵਿਚ ਹਿੱਸਾ ਲੈ ਰਹੀਆਂ ਹਨ। ਮੁਕਾਬਲਿਆਂ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਜਿੱਤ-ਹਾਰ ਨਾਲੋਂ ਖੇਡ ਭਾਵਨਾ ਮਹੱਤਵਪੂਰਨ ਹੈ ਅਤੇ ਜ਼ਿਲ੍ਹਾ ਪੱਧਰ ’ਤੇ ਪਹੁੰਚਣਾ ਹੀ ਖਿਡਾਰੀਆਂ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਹਰੀ ਚੰਦ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚੋਂ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਨੂੰ ਸ਼ਾਰਟ ਲਿਸਟ ਕਰਕੇ ਰਾਜ ਪੱਧਰੀ ਖੇਡਾਂ ਲਈ ਚੁਣਿਆ ਜਾਵੇਗਾ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਭਾਗ ਸਿੰਘ ਖ਼ਾਲਸਾ ਕਾਲਜ ’ਚ ਆਜ਼ਾਦੀ ਹਫ਼ਤੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।