19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਰੋਟਰੀ ਕਲੱਬ ਜਲਾਲਾਬਾਦ ਵੈਸਟ ਵਲੋਂ ਡੀ.ਜੀ.ਐਨ. ਸੰਜੇ ਠਕਰਾਲ ਦਾ ਵਿਸ਼ੇਸ਼ ਸਨਮਾਨ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਰੋਟਰੀ ਇੰਟਰਨੈਸ਼ਨਲ ਵਲੋਂ ਸੰਗਰੂਰ ਵਿਖੇ ਡੀ. ਜੀ.

ਅਜੀਤ ਡੈਸਕ 19-08-2026
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਰੋਟਰੀ ਇੰਟਰਨੈਸ਼ਨਲ ਵਲੋਂ ਸੰਗਰੂਰ ਵਿਖੇ ਡੀ.ਜੀ.ਐਨ. ਸੰਜੇ ਠਕਰਾਲ ਦੀ ਫੈਲੀਸੀਟੇਸ਼ਨ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਡਿਸਟ੍ਰਿਕਟ ਗਵਰਨਰ ਅਮਿੱਤ ਸਿੰਗਲਾ, ਮੁੱਖ ਮਹਿਮਾਨ ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਵੱਖ-ਵੱਖ ਰੋਟਰੀ ਕਲੱਬਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰੋਟਰੀ ਕਲੱਬ ਜਲਾਲਾਬਾਦ ਵੈਸਟ ਵਲੋਂ ਡਾਇਰੈਕਟਰ ਜੈਸਰਤ ਸਿੰਘ ਸੰਧੂ, ਪ੍ਰਧਾਨ ਡਾ.ਗੁਰਪ੍ਰੀਤ ਸਿੰਘ ਬੱਬਰ, ਸਕੱਤਰ ਅਮਨ ਗੂੰਬਰ, ਡਿਸਟ੍ਰਿਕਟ ਚੇਅਰਮੈਨ ਭੁਪਿੰਦਰ ਸਿੰਘ ਕਾਠਪਾਲ, ਸੀਨੀਅਰ ਮੀਤ ਪ੍ਰਧਾਨ ਵਿਕੀ ਨੀਖੰਜ ਅਤੇ ਪੀ.ਆਰ.ਓ ਰੇਸ਼ਮ ਸਿੰਘ ਗਿੱਲ ਸਮੇਤ ਮੈਂਬਰਾਂ ਨੇ ਸ਼ਿਰਕਤ ਕੀਤੀ। ਕਲੱਬ ਵਲੋਂ ਡੀ.ਜੀ.ਐਨ.ਸੰਜੇ ਠਕਰਾਲ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਸੀ-ਪਾਈਟ ਕੈਂਪ ਕਾਲਝਰਾਣੀ ਵਿਖੇ ਪੰਜਾਬ ਪੁਲਿਸ ਦੇ ਫਿਜ਼ੀਕਲ ਅਤੇ ਏਅਰ ਫੋਰਸ ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਸੈਣੀਆਂ ਅਤੇ ਸੁਰੇਸ਼ ਵਾਲੀ ’ਚ 22 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਕਿਹਾ, ਹਲਕੇ ਦਾ ਕੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।