19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਵਿਧਾਇਕ ਸਵਨਾ ਵਲੋਂ ਪਿੰਡ ਸ਼ਤੀਰ ਵਾਲਾ ’ਚ ਬਣੇ ਸਵਾਗਤੀ ਗੇਟ ਦਾ ਉਦਘਾਟਨ ਧਰਮਸ਼ਾਲਾ ਦੀ ਚਾਰਦੀਵਾਰੀ ਅਤੇ ਸ਼ੈੱਡ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ

ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਵਾਗਤੀ ਗੇਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦੀ ਚਾਰਦੀਵਾਰੀ ਅਤੇ ਸ਼ੈੱਡ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ।

ਪਿੰਡ ਸ਼ਤੀਰ ਵਾਲਾ ਵਿਖੇ ਨਵ-ਨਿਰਮਾਣਿਤ ਸਵਾਗਤੀ ਗੇਟ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨਾਲ ਸਰਪੰਚ ਬੰਟੀ ਅਤੇ ਹੋਰ ਪਾਰਟੀ ਆਗੂ। ਅਜੀਤ ਤਸਵੀਰ 19-08-2026
ਫ਼ਾਜ਼ਿਲਕਾ, 18 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸ਼ਤੀਰ ਵਾਲਾ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਵਾਗਤੀ ਗੇਟ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਦੀ ਚਾਰਦੀਵਾਰੀ ਅਤੇ ਸ਼ੈੱਡ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪਿੰਡ ਸ਼ਤੀਰ ਵਾਲਾ ਵਿਚ ਬਾਬਾ ਜੀਵਨ ਸਿੰਘ ਦੀ ਯਾਦ ਵਿਚ ਯਾਦਗਾਰੀ ਗੇਟ ਬਣਾਉਣ ਦੀ ਲੰਮੇ ਸਮੇਂ ਤੋਂ ਮੰਗ ਸੀ, ਜਿਸ ਨੂੰ 7 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਹੋਰ ਵੀ ਕਈ ਵਿਕਾਸ ਕਾਰਜ ਚੱਲ ਰਹੇ ਹਨ, ਜਿਨ੍ਹਾਂ ਵਿਚ 10 ਲੱਖ ਦੀ ਲਾਗਤ ਨਾਲ ਲਾਇਬ੍ਰੇਰੀ ਦੀ ਉਸਾਰੀ, 7 ਲੱਖ ਨਾਲ ਵਾਟਰ ਵਰਕਸ ਦੀ ਚਾਰਦੀਵਾਰੀ ਅਤੇ 8 ਲੱਖ ਰੁਪਏ ਗਲੀਆਂ-ਨਾਲੀਆਂ ਦੇ ਸੁਧਾਰ ’ਤੇ ਖ਼ਰਚ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚੋਂ ਕੁੱਝ ਕੰਮ ਪੂਰੇ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੰਮਾਂ ਦੇ ਅੱਜ ਨੀਂਹ ਪੱਥਰ ਰੱਖ ਦਿੱਤੇ ਗਏ ਹਨ। ਵਿਧਾਇਕ ਨੇ ਪਿੰਡ ਵਿਚ ਹੋਏ ਪਿਛਲੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਲੋਕਾਂ ਦੀ ਮੰਗ ’ਤੇ ਖੇਡ ਗਰਾਊਂਡ ਦਾ ਨਿਰਮਾਣ ਕਾਰਜ ਜਾਰੀ ਹੈ। ਪਿੰਡ ਨੂੰ ਆਉਂਦੀ ਨਹਿਰ ਅਤੇ ਖਾਲ਼ਿਆਂ ’ਤੇ ਕਰੋੜਾਂ ਰੁਪਏ ਖ਼ਰਚ ਕੇ ਨਵੇਂ ਸਿਰਿਓਂ ਬਣਾਇਆ ਗਿਆ ਹੈ। ਢਾਣੀਆਂ ਲਈ ਖੜਵੰਜੇ ਤੇ ਇੱਟਾਂ ਵਾਲੀਆਂ ਸੜਕਾਂ ਤੋਂ ਇਲਾਵਾ ਪਿੰਡ ਦੀ ਮੁੱਖ ਸੜਕ ਲਗਭਗ ਸਾਢੇ 7 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸਕੂਲਾਂ ਦੀ ਚਾਰਦੀਵਾਰੀ ਅਤੇ ਨਵੇਂ ਕਮਰਿਆਂ ਦੀ ਉਸਾਰੀ ਵੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫ਼ਾਜ਼ਿਲਕਾ ਹਲਕੇ ਦਾ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕੀਤਾ ਜਾ ਰਿਹਾ ਹੈ। ਜੇਕਰ ਪਿੰਡ ਦੀ ਕੋਈ ਹੋਰ ਮੰਗ ਵੀ ਬਾਕੀ ਹੈ ਤਾਂ ਉਹ ਵੀ ਜਲਦ ਪੂਰੀ ਕੀਤੀ ਜਾਵੇਗੀ। ਇਸ ਸਮਾਗਮ ਸਮੇਂ ਸਰਪੰਚ ਬੰਟੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਿੱਤ ਰਿਣਵਾ, ਯੂਥ ਵਿੰਗ ਪ੍ਰਧਾਨ ਅਰਵਿੰਦ ਭੋਬੀਆਂ, ਕੰਬੋਜ ਭਲਾਈ ਬੋਰਡ ਦੇ ਚੇਅਰਮੈਨ ਰਾਜ ਤਿਲਕ, ਬਲਾਕ ਪ੍ਰਧਾਨ ਧਰਮਵੀਰ, ਸੁਮੀਤ ਨੈਣ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਤੇ ਪਿੰਡ ਵਾਸੀ ਵੱਡੀ ਗਿਣਤੀ ’ਚ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ 3 ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਨਸ਼ੇ ਦੀ ਹਾਲਤ ’ਚ ਘੁੰਮ ਰਹੇ ਵਿਅਕਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।