20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਨੇ ਲਗਾਇਆ ਹਫ਼ਤਾਵਾਰੀ ਮੁਫ਼ਤ ਆਯੁਰਵੈਦਿਕ ਕੈਂਪ

ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਚੌਕ ਨੇੜੇ ਸਥਿਤ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਭਾਈ ਕਨ੍ਹਈਆ ਵੈੱਲਫੇਅਰ ਸੁਸਾਇਟੀ ਵਲੋਂ ਹਰ ਬੁੱਧਵਾਰ ਦੀ ਤਰ੍ਹਾਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲੋੜਵੰਦ ਪਰਿਵਾਰਾਂ ਲਈ ਲਗਾਇਆ ਗਿਆ। ਇਸ ਕੈਂਪ ਰਾਹੀਂ ਹੁਣ ਤੱਕ ਹਜ਼ਾਰਾਂ ਲੋੜਵੰਦ ਪਰਿਵਾਰ ਇਸ ਕੈਂਪ ਰਾਹੀਂ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ।

ਅਜੀਤ ਡੈਸਕ 20-08-2026
ਜਲਾਲਾਬਾਦ, 19 ਅਗਸਤ (ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਚੌਕ ਨੇੜੇ ਸਥਿਤ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਭਾਈ ਕਨ੍ਹਈਆ ਵੈੱਲਫੇਅਰ ਸੁਸਾਇਟੀ ਵਲੋਂ ਹਰ ਬੁੱਧਵਾਰ ਦੀ ਤਰ੍ਹਾਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲੋੜਵੰਦ ਪਰਿਵਾਰਾਂ ਲਈ ਲਗਾਇਆ ਗਿਆ। ਇਸ ਕੈਂਪ ਰਾਹੀਂ ਹੁਣ ਤੱਕ ਹਜ਼ਾਰਾਂ ਲੋੜਵੰਦ ਪਰਿਵਾਰ ਇਸ ਕੈਂਪ ਰਾਹੀਂ ਸਿਹਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਇਸੇ ਲੜੀ ਤਹਿਤ ਬੁੱਧਵਾਰ ਨੂੰ ਵੀ ਮੈਡੀਕਲ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ.ਜੋਤੀ ਛਾਬੜਾ ਨੇ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਡਾ. ਜੋਤੀ ਛਾਬੜਾ ਨੇ ਕਿਹਾ ਕਿ ਆਯੁਰਵੈਦਿਕ ਇਲਾਜ ਨਾਲ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਵਿਚ ਮਦਦ ਮਿਲਦੀ ਹੈ ਅਤੇ ਇਸ ਦਾ ਕੋਈ ਮਾੜਾ ਪ੍ਰਭਾਵ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਆਯੁਰਵੇਦ ਰਾਹੀਂ ਗੰਭੀਰ ਤੋਂ ਗੰਭੀਰ ਬਿਮਾਰੀਆਂ ਦਾ ਇਲਾਜ ਸੰਭਵ ਹੈ। ਉਨ੍ਹਾਂ ਲੋੜਵੰਦ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ, ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ, ਰਮਨ ਨਾਗਪਾਲ ਤੋਂ ਇਲਾਵਾ ਹੋਰ ਅਹੁਦੇਦਾਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਅਬੋਹਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਹਲਚਲ ਹੋਈ ਸ਼ੁਰੂ ਅਗਲੀ ਖ਼ਬਰ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਚੁੱਕੀ ਗਈ ਸਹੁੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।