20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਗਨੀਵੀਰ ਭਰਤੀ ਰੈਲੀ ਦੇ ਦੂਜੇ ਦਿਨ ਫ਼ਿਰੋਜ਼ਪੁਰ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ 1000 ਨੌਜਵਾਨਾਂ ਨੇ ਲਿਆ ਹਿੱਸਾ

ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿਚ ਸੇਵਾ ਦਾ ਮੌਕਾ ਪ੍ਰਦਾਨ ਕਰਨ ਲਈ ਅਗਨੀਵੀਰ ਭਰਤੀ ਰੈਲੀ ਦਾ ਦੂਜਾ ਦਿਨ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਗੋਲਡਨ ਐਰੋ ਡਿਵੀਜ਼ਨ ਅਤੇ ਵਜਰਾ ਕੋਰ ਦੀ ਅਗਵਾਈ ਹੇਠ ਜਾਰੀ ਰਿਹਾ। ਰੈਲੀ ਵਿਚ ਫ਼ਿਰੋਜ਼ਪੁਰ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਦੇ ਲਗਭਗ 1000 ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 20-08-2026
ਫ਼ਿਰੋਜ਼ਪੁਰ, 19 ਅਗਸਤ (ਗੁਰਿੰਦਰ ਸਿੰਘ)-ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਫ਼ੌਜ ਵਿਚ ਸੇਵਾ ਦਾ ਮੌਕਾ ਪ੍ਰਦਾਨ ਕਰਨ ਲਈ ਅਗਨੀਵੀਰ ਭਰਤੀ ਰੈਲੀ ਦਾ ਦੂਜਾ ਦਿਨ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਗੋਲਡਨ ਐਰੋ ਡਿਵੀਜ਼ਨ ਅਤੇ ਵਜਰਾ ਕੋਰ ਦੀ ਅਗਵਾਈ ਹੇਠ ਜਾਰੀ ਰਿਹਾ। ਰੈਲੀ ਵਿਚ ਫ਼ਿਰੋਜ਼ਪੁਰ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲਿ੍ਹਆਂ ਦੇ ਲਗਭਗ 1000 ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਭਰਤੀ ਰੈਲੀ ਦੌਰਾਨ ਫ਼ੌਜ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਬਿਹਤਰ ਤਾਲਮੇਲ ਦੇਖਣ ਨੂੰ ਮਿਲਿਆ। ਰੈਲੀ ਸਥਾਨ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਕਰਮਚਾਰੀਆਂ ਦੀ ਟੀਮ ਵਲੋਂ ਫ਼ੌਜ ਦੇ ਸਹਿਯੋਗ ਨਾਲ 2 4 ਘੰਟੇ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਮੀਦਵਾਰਾਂ ਲਈ ਪੀਣ ਵਾਲਾ ਪਾਣੀ, ਪਖਾਨੇ, ਬਿਜਲੀ, ਇੰਟਰਨੈੱਟ ਅਤੇ ਡਾਕਟਰੀ ਸਹੂਲਤਾਂ ਸਮੇਤ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਭਰਤੀ ਪ੍ਰਕਿਰਿਆ ਦੌਰਾਨ ਸਰੀਰਕ ਟੈੱਸਟਾਂ ਵਿਚ ਹਿੱਸਾ ਲੈਣ ਵਾਲੇ ਨੌਜਵਾਨਾਂ ਲਈ ਪ੍ਰਸ਼ਾਸਨ ਵਲੋਂ ਖਾਣੇ ਦਾ ਵੀ ਪ੍ਰਬੰਧ ਕੀਤਾ ਗਿਆ। ਸਖ਼ਤ ਸਰੀਰਕ ਪ੍ਰੀਖਿਆਵਾਂ ਤੋਂ ਬਾਅਦ ਉਮੀਦਵਾਰਾਂ ਲਈ ਇਹ ਸਹੂਲਤ ਕਾਫ਼ੀ ਲਾਹੇਵੰਦ ਸਾਬਤ ਹੋਈ। ਫ਼ੌਜ ਅਤੇ ਸਿਵਲ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਸਦਕਾ ਭਰਤੀ ਰੈਲੀ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਉਮੀਦਵਾਰਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ’ਚ ਬੀ.ਐੱਸ.ਐਫ.ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ’ਚ ਮਾਤ ਭਾਸ਼ਾ ਦਾ ਅਧਿਆਪਨ : ਸਮਕਾਲੀ ਵੰਗਾਰਾਂ ਦੇ ਸਨਮੁਖ ਵਿਸ਼ੇ ’ਤੇ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।