20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੋਪੀਚੰਦ ਆਰੀਆ ਮਹਿਲਾ ਕਾਲਜ ’ਚ ਦੇਸ਼ ਭਗਤੀ ਨੂੰ ਸਮਰਪਿਤ ‘ਆਜ਼ਾਦੀ ਹਫ਼ਤਾ’ ਮਨਾਇਆ

ਅਬੋਹਰ, 19 ਅਗਸਤ (ਵਿਵੇਕ ਹੂੜੀਆ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਦੀ ਐਨ. ਐੱਸ.

ਅਜੀਤ ਡੈਸਕ 20-08-2026
ਅਬੋਹਰ, 19 ਅਗਸਤ (ਵਿਵੇਕ ਹੂੜੀਆ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਦੀ ਐਨ.ਐੱਸ.ਐੱਸ. ਯੂਨਿਟ ਵਲੋਂ ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਹਰ ਘਰ ਤਿਰੰਗਾ’ ਮੁਹਿੰਮ ਅਤੇ ‘ਆਜ਼ਾਦੀ ਹਫ਼ਤਾ’ ਧੂਮਧਾਮ ਨਾਲ ਮਨਾਇਆ ਗਿਆ। ਇਹ ਸਮਾਗਮ ਕਾਲਜ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਦੀ ਅਗਵਾਈ ਅਤੇ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਸੁਨੀਲ ਸੋਨੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੁਹਿੰਮ ਦੌਰਾਨ ਵਲੰਟੀਅਰਾਂ ਨੇ ‘ਸੈਲਫ਼ੀ ਵਿਦ ਤਿਰੰਗਾ’, ਪੌਦੇ ਲਗਾਉਣ, ਪੋਸਟਰ ਮੇਕਿੰਗ, ਨਿਬੰਧ ਲੇਖਣ ਅਤੇ ਦੇਸ਼ ਭਗਤੀ ਦੇ ਨਾਲ-ਨਾਲ ਨਸ਼ਾ ਮੁਕਤੀ ਦੀ ਸਹੁੰ ਚੁੱਕ ਸਮਾਗਮ ਵਿਚ ਉਤਸ਼ਾਹਪੂਰਵਕ ਭਾਗ ਲਿਆ। ਵਿਦਿਆਰਥਣਾਂ ਨੇ ਆਪਣੀ ਕਲਾ ਰਾਹੀਂ ਰਾਸ਼ਟਰੀ ਏਕਤਾ, ਤਿਰੰਗੇ ਦੇ ਸਨਮਾਨ, ਨਸ਼ਾ ਮੁਕਤ ਸਮਾਜ ਅਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਐਨ.ਐੱਸ.ਐੱਸ. ਯੂਨਿਟ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਵਿਚ ਦੇਸ਼ ਪ੍ਰੇਮ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਡਾ. ਮਨੋਜ ਫੁਟੇਲਾ, ਮੈਡਮ ਅਮਨਦੀਪ ਕੌਰ, ਮੈਡਮ ਰਮਨਜੀਤ ਅਤੇ ਮੈਡਮ ਬਨੀਤਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਜਿੱਤੇ 28 ਤਗਮੇ ਅਗਲੀ ਖ਼ਬਰ ਬ੍ਰਹਮ ਕੁਮਾਰੀ ਆਸ਼ਰਮ ਵਲੋਂ ਖ਼ੂਨਦਾਨ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।