21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 11 ਸਤੰਬਰ ਨੂੰ, ਚੋਣ ਕਮੇਟੀ ਦਾ ਕੀਤਾ ਗਠਨ 25 ਅਗਸਤ ਨੂੰ ਭਰੇ ਜਾਣਗੇ ਨਾਮਜ਼ਦਗੀ ਪੱਤਰ, 26 ਨੂੰ ਹੋਵੇਗੀ ਪੜਤਾਲ-ਐਡਵੋਕੇਟ ਗਿੱਲ

ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਐਡਵੋਕੇਟ ਸੁਤੰਤਰ ਜੋਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 11 ਸਤੰਬਰ ਨੂੰ ਕਰਵਾਈਆਂ ਜਾਣਗੀਆਂ।

ਅਜੀਤ ਡੈਸਕ 21-08-2026
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਐਡਵੋਕੇਟ ਸੁਤੰਤਰ ਜੋਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 11 ਸਤੰਬਰ ਨੂੰ ਕਰਵਾਈਆਂ ਜਾਣਗੀਆਂ। ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼ਡਿਊਲ ਜਾਰੀ ਕਰਦਿਆਂ 5 ਮੈਂਬਰੀ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਚੋਣ ਪ੍ਰੋਗਰਾਮ ਅਨੁਸਾਰ 25 ਅਗਸਤ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ, ਜਦਕਿ 26 ਅਗਸਤ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਵਾਪਸੀ ਦੀ ਪ੍ਰਕਿਰਿਆ ਪੂਰੀ ਹੋਵੇਗੀ। ਇਸ ਤੋਂ ਬਾਅਦ 11 ਸਤੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਚੋਣਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਈ ਗਈ ਕਮੇਟੀ ਵਿਚ ਐਡਵੋਕੇਟ ਰਾਜੇਸ਼ ਕਸਰੀਜਾ, ਐਡਵੋਕੇਟ ਦਿਨੇਸ਼ ਕੁਮਾਰ, ਐਡਵੋਕੇਟ ਰੋਹਿਤ ਵਾਟਸ, ਐਡਵੋਕੇਟ ਵਿਪਨ ਸਿੰਗਲਾ ਅਤੇ ਐਡਵੋਕੇਟ ਹਰਜਿੰਦਰ ਸਿੰਘ ਹੈਰੀ ਨੂੰ ਸ਼ਾਮਲ ਕੀਤਾ ਗਿਆ ਹੈ। ਐਡਵੋਕੇਟ ਗਿੱਲ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਵਕੀਲਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਪਿਛਲੀ ਖ਼ਬਰ ਸੰਤ ਤੁਲਸੀਦਾਸ ਦਾ ਪੂਜਣ ਕਰਕੇ ਸ਼ਰਧਾ ਸੁਮਨ ਅਰਪਿਤ ਕੀਤੇ ਅਗਲੀ ਖ਼ਬਰ ਲੋਕ ਨਾਚ ਮੁਕਾਬਲਿਆਂ ’ਚ ਸਰਕਾਰੀ ਸਕੂਲ ਕੇਰਾ ਖੇੜਾ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।