21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡੇਅਰੀ ਵਿਕਾਸ ਵਿਭਾਗ ਨੇ ਸਕੂਲਾਂ ’ਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ 2 ਰੋਜ਼ਾ ਜਾਗਰੂਕਤਾ ਕੈਂਪ ਲਗਾਇਆ

ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਕੂਲ ਆਫ਼ ਐਮੀਨੈਂਸ, ਜਲਾਲਾਬਾਦ ਵਿਖੇ 2 ਰੋਜ਼ਾ ਦੁੱਧ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਰਣਦੀਪ ਕੁਮਾਰ ਨੇ ਬੱਚਿਆਂ ਨੂੰ ਸਾਫ਼ਟ ਡ੍ਰਿੰਕਸ ਦੇ ਨੁਕਸਾਨ ਦੱਸਦਿਆਂ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 21-08-2026
ਫ਼ਾਜ਼ਿਲਕਾ, 20 ਅਗਸਤ (ਦਵਿੰਦਰ ਪਾਲ ਸਿੰਘ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਕੂਲ ਆਫ਼ ਐਮੀਨੈਂਸ, ਜਲਾਲਾਬਾਦ ਵਿਖੇ 2 ਰੋਜ਼ਾ ਦੁੱਧ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਰਣਦੀਪ ਕੁਮਾਰ ਨੇ ਬੱਚਿਆਂ ਨੂੰ ਸਾਫ਼ਟ ਡ੍ਰਿੰਕਸ ਦੇ ਨੁਕਸਾਨ ਦੱਸਦਿਆਂ ਦੁੱਧ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਡੇਅਰੀ ਵਿਕਾਸ ਇੰਸਪੈਕਟਰ ਰਮਨਦੀਪ ਕੁਮਾਰ ਨੇ ਨਕਲੀ ਦੁੱਧ ਦੀ ਪਹਿਚਾਣ ਅਤੇ ਮਿਲਾਵਟ ਬਾਰੇ ਜਾਣਕਾਰੀ ਦਿੱਤੀ, ਜਦਕਿ ਇੰਸਪੈਕਟਰ ਅਮਨਦੀਪ ਸਿੰਘ ਨੇ ਦੁੱਧ ਦੇ ਪੌਸ਼ਟਿਕ ਤੱਤਾਂ ਬਾਰੇ ਚਾਨਣਾ ਪਾਇਆ। ਇਸ ਦੌਰਾਨ ਬੱਚਿਆਂ ਵਲੋਂ ਲਿਆਂਦੇ ਦੁੱਧ ਦੇ 93 ਨਮੂਨਿਆਂ ਦੀ ਚੈਕਿੰਗ ਕੀਤੀ ਗਈ। ਵਿਭਾਗ ਵਲੋਂ ਕੈਂਪ ਦੇ ਸਫਲ ਆਯੋਜਨ ਲਈ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਰਾਣੀ ਅਤੇ ਸ਼੍ਰੀ ਸੰਜੇ ਸਿੰਗਲਾ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਟੇਬਲ ਟੈਨਿਸ ’ਚ ਡਿਵਾਈਨ ਲਾਈਟ ਸਕੂਲ ਵਿਦਿਆਰਥੀਆ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਨੇ ਸਕੂਲਾਂ ’ਚ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ 2 ਰੋਜ਼ਾ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।