ਗਾਡਵਿਨ ਪਬਲਿਕ ਸਕੂਲ ਘੱਲੂ ਦੀ ਵਿਦਿਆਰਥਣ ਅਨਹਦ ਕੌਰ ਨੇ ਜ਼ਿਲ੍ਹਾ ਪੱਧਰੀ ਤੀਰ - ਅੰਦਾਜ਼ੀ ’ ਚ ਜਿੱਤਿਆ ਕਾਂਸੀ ਦਾ ਤਗਮਾ
ਫ਼ਾਜ਼ਿਲਕਾ, 21 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੀ ਹੋਣਹਾਰ ਵਿਦਿਆਰਥਣ ਅਨਹਦ ਕੌਰ ਨੇ ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਕੰਪਾਊਂਡ ਆਰਚਰੀ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਦੇ ਦਮ ’ਤੇ ਅਨਹਦ ਦੀ ਚੋਣ ਹੁਣ ਸਟੇਟ ਲੈਵਲ ਮੁਕਾਬਲੇ ਲਈ ਹੋਈ ਹੈ।
ਅਜੀਤ ਡੈਸਕ
22-08-2026