ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ‘ਰਾਸ਼ਟਰੀ ਪੁਲਾੜ ਸਪਤਾਹ’ ਮਨਾਇਆ
ਫ਼ਾਜ਼ਿਲਕਾ, 24 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਭਾਰਤੀ ਏਅਰਟੈੱਲ ਫਾਊਂਡੇਸ਼ਨ, ਸਾਇੰਸ ਸਰਕਲ ਅਤੇ ਸਮਾਜਿਕ ਵਿਗਿਆਨ ਸਰਕਲ ਦੇ ਸਹਿਯੋਗ ਨਾਲ ‘ਰਾਸ਼ਟਰੀ ਪੁਲਾੜ ਸਪਤਾਹ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਚੰਦਰਯਾਨ ਮਿਸ਼ਨ ਅਤੇ ਕਲਪਨਾ ਚਾਵਲਾ ਦੇ ਜੀਵਨ ’ਤੇ ਆਧਾਰਿਤ ਵੀਡੀਓ ਦਿਖਾ ਕੇ ਪੁਲਾੜ ਵਿਗਿਆਨ ਅਤੇ ਦੇਸ਼ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
25-08-2026