ਵਾਗਭੱਟ ਵੈੱਲਨੈੱਸ ਨੇ ਫ਼ਾਜ਼ਿਲਕਾ ’ਚ ਲਗਾਇਆ ਮੁਫ਼ਤ ਮੈਡੀਕਲ ਕੈਂਪ
ਵਿਦਿਆਰਥਣ ਅਮਨਪ੍ਰੀਤ ਦਾ ਅਖਿਲ ਭਾਰਤੀ ਮਹਿਲਾ ਕਾਂਗਰਸ ਵਲੋਂ ਕਰਵਾਏ ਪਤੰਗ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅਬੋਹਰ, 24 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਦੇ ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਲਾ ਟਿੱਬਾ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਪੁੱਤਰੀ ਹਰਜੀਤ ਸਿੰਘ ਵਾਸੀ ਕਾਲਾ ਟਿੱਬਾ ਨੇ ਅਖਿਲ ਭਾਰਤੀ ਮਹਿਲਾ ਕਾਂਗਰਸ ਵਲੋਂ ਦਿੱਲੀ ਵਿਖੇ ਕਰਵਾਏ ਗਏ ਪਤੰਗ ਪੇਂਟਿੰਗ ਮੁਕਾਬਲੇ ਵਿਚ ਹਿੱਸਾ ਲਿਆ। ਜਿਸ ਵਿਚ ਪੂਰੇ ਭਾਰਤ ਤੋਂ 5900 ਕੁੜੀਆਂ ਨੇ ਹਿੱਸਾ ਲਿਆ ਸੀ ਪਰ ਸਿਰਫ਼ 70 ਕੁੜੀਆਂ ਦੀ ਹੀ ਚੋਣ ਹੋਈ, ਜਿਨ੍ਹਾਂ ’ਚੋਂ ਪੰਜਾਬ ਤੋਂ 4 ਕੁੜੀਆਂ ਹੀ ਚੁਣੀਆਂ ਗਈਆਂ।
ਪ
ਪਤੰਗ ਮੁਕਾਬਲੇ ਦੌਰਾਨ ਰਾਹੁਲ ਗਾਂਧੀ ਨਾਲ ਭਾਗ ਸਿੰਘ ਸਕੂਲ ਦੀ ਵਿਦਿਆਰਥਣ ਅਮਨਪ੍ਰੀਤ ਕੌਰ। ਅਜੀਤ ਤਸਵੀਰ
25-08-2026
ਅਬੋਹਰ, 24 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਦੇ ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਲਾ ਟਿੱਬਾ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਪੁੱਤਰੀ ਹਰਜੀਤ ਸਿੰਘ ਵਾਸੀ ਕਾਲਾ ਟਿੱਬਾ ਨੇ ਅਖਿਲ ਭਾਰਤੀ ਮਹਿਲਾ ਕਾਂਗਰਸ ਵਲੋਂ ਦਿੱਲੀ ਵਿਖੇ ਕਰਵਾਏ ਗਏ ਪਤੰਗ ਪੇਂਟਿੰਗ ਮੁਕਾਬਲੇ ਵਿਚ ਹਿੱਸਾ ਲਿਆ। ਜਿਸ ਵਿਚ ਪੂਰੇ ਭਾਰਤ ਤੋਂ 5900 ਕੁੜੀਆਂ ਨੇ ਹਿੱਸਾ ਲਿਆ ਸੀ ਪਰ ਸਿਰਫ਼ 70 ਕੁੜੀਆਂ ਦੀ ਹੀ ਚੋਣ ਹੋਈ, ਜਿਨ੍ਹਾਂ ’ਚੋਂ ਪੰਜਾਬ ਤੋਂ 4 ਕੁੜੀਆਂ ਹੀ ਚੁਣੀਆਂ ਗਈਆਂ। ਭਾਗ ਸਿੰਘ ਸਕੂਲ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਦਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੇ ਆਲ ਇੰਡੀਆ ਕਾਂਗਰਸ ਹੈੱਡਕੁਆਟਰ ਵਿਖੇ 20,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਅਤੇ ਨਾਲ ਹੀ 12ਵੀਂ ਤੋਂ ਬਾਅਦ, ਉਸ ਨੂੰ ਉੱਚ ਸਿੱਖਿਆ ਦੇਣ ਦਾ ਖਰਚਾ ਵੀ ਕਾਂਗਰਸ ਪਾਰਟੀ ਚੁੱਕੇਗੀ। ਸੰਸਥਾ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਅਤੇ ਪ੍ਰਿੰਸੀਪਲ ਸ੍ਰੀਮਤੀ ਰੰਜੂ ਬਾਲਾ ਵਲੋਂ ਅਮਨਪ੍ਰੀਤ ਕੌਰ ਨੂੰ ਇਸ ਉਪਲਬਧੀ ਨਾਲ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਲਈ ਮੁਬਾਰਕਾਂ ਦਿੱਤੀਆਂ।