25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਡੀ.ਏ.ਵੀ ਕਾਲਜ ਅਬੋਹਰ ਵਿਖੇ ‘ਖੇਲੋ ਇੰਡੀਆ ਯੁਵਾ ਕਨੈੱਕਟ’ ਤਹਿਤ ਪ੍ਰੋਗਰਾਮ ਕਰਵਾਇਆ

ਅਬੋਹਰ, 24 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਭਾਰਤ ਸਰਕਾਰ ਵਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ‘ਖੇਲ੍ਹੋ ਇੰਡੀਆ ਯੁਵਾ ਕਨੈੱਕਟ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਤਹਿਤ 27 ਸਤੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਵੱਖ-ਵੱਖ ਵਿੱਦਿਅਕ ਸੰਸਥਾਨਾਂ ਦੇ ਵਿਦਿਆਰਥੀਆਂ ਨਾਲ ਸੰਵਾਦ ਸਥਾਪਿਤ ਕਰਨਗੇ।

‘ ਖੇਲ੍ਹੋ ਇੰਡੀਆ ਯੁਵਾ ਕਨੈੱਕਟ’ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਏ.ਵੀ ਕਾਲਜ ਦੇ ਪ੍ਰਿੰਸੀਪਲ ਡਾ.ਰਾਜੇਸ਼ ਮਹਾਜਨ। ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 25-08-2026
ਅਬੋਹਰ, 24 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਭਾਰਤ ਸਰਕਾਰ ਵਲੋਂ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ ‘ਖੇਲ੍ਹੋ ਇੰਡੀਆ ਯੁਵਾ ਕਨੈੱਕਟ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਤਹਿਤ 27 ਸਤੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਵੱਖ-ਵੱਖ ਵਿੱਦਿਅਕ ਸੰਸਥਾਨਾਂ ਦੇ ਵਿਦਿਆਰਥੀਆਂ ਨਾਲ ਸੰਵਾਦ ਸਥਾਪਿਤ ਕਰਨਗੇ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਾ ਅਤੇ ਵੱਖ-ਵੱਖ ਸੰਵੇਦਨਸ਼ੀਲ ਮੁੱਦਿਆਂ ਪ੍ਰਤੀ ਉਨ੍ਹਾਂ ਨੂੰ ਸੁਚੇਤ ਕਰਨਾ ਹੈ। ਡੀ.ਏ.ਵੀ ਕਾਲਜ ਅਬੋਹਰ ਵਲੋਂ ਵੀ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿੱਦਿਅਕ ਸੰਸਥਾਨਾਂ ਦੇ ਵਿਦਿਆਰਥੀ ਆਨਲਾਈਨ ਮਾਧਿਅਮ ਰਾਹੀਂ ਪ੍ਰਧਾਨ ਮੰਤਰੀ ਨਾਲ ਜੁੜਨਗੇ। ਕਾਲਜ ਦੇ ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਨੇ ਕਿਹਾ ਕਿ ਇਹ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ‘ਯੁਵਾ ਕਨੈੱਕਟ’ ਪ੍ਰੋਗਰਾਮ ਲਈ ਡੀ.ਏ.ਵੀ ਕਾਲਜ ਅਬੋਹਰ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਦੇ ਹਿਤਾਂ ਦੀ ਰੱਖਿਆ ਲਈ ਯਤਨਸ਼ੀਲ ਰਿਹਾ ਹੈ। ਵਿਦਿਆਰਥੀ ਇਕ ਚੰਗੇ ਨਾਗਰਿਕ ਬਣ ਕੇ ਆਪਣੇ ਪਰਿਵਾਰ ਅਤੇ ਸਮਾਜ ਵਿਚ ਸਕਾਰਾਤਮਿਕ ਯੋਗਦਾਨ ਪਾਉਣ, ਇਹੀ ਕਾਲਜ ਦਾ ਮੁੱਖ ਉਦੇਸ਼ ਹੈ। ਪ੍ਰਿੰਸੀਪਲ ਡਾ.ਮਹਾਜਨ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਐਨ.ਐੱਸ.ਐੱਸ ਮੁਖੀ ਸੰਜੀਵ ਕੁਮਾਰ ਨੂੰ ਵਧਾਈ ਦਿੱਤੀ ਅਤੇ ਹਰ ਸੰਭਵ ਸਹਿਯੋਗ ਦੇਣ ਦੀ ਆਪਣੀ ਵਚਨਬੱਧਤਾ ਪ੍ਰਗਟਾਈ।
ਪਿਛਲੀ ਖ਼ਬਰ ਪਿੰਡ ਬਜੀਦਪੁਰ ਭੋਮਾ ਵਿਖੇ ਖੇਤੀ ਵਿਗਿਆਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਦੌਲਤਪੁਰਾ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।