25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਜੀਤ, ਜਲੰਧਰ ਹੱਕੀ ਮੰਗਾਂ ਨਾ ਪੂਰੀਆਂ ਹੋਣ ’ਤੇ ਅੰਗਹੀਣਾਂ ਨੇ ਜਲਾਲਾਬਾਦ ’ਚ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਗਟ 12 ਸਤੰਬਰ ਨੂੰ ਮਲੋਟ ’ਚ ਕੈਬਨਿਟ ਮੰਤਰੀ ਡਾ .ਬਲਜੀਤ ਕੌਰ ਦੇ ਘਰ ਅੱਗੇ ਅੰਗਹੀਣ ਕਰਨਗੇ ਰੋਸ ਪ੍ਰਦਰਸ਼ਨ

ਜਲਾਲਾਬਾਦ, 24 ਅਗਸਤ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਅੰਗਹੀਣ ਵਰਗ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਹੁਣ ਅੰਗਹੀਣ ਵਰਗ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲੈ ਕੇ ਅੰਗਹੀਣਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸਨਿਚਰਵਾਰ, 1 ਅਗਸਤ, 2026 25-08-2026
ਜਲਾਲਾਬਾਦ, 24 ਅਗਸਤ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਅੰਗਹੀਣ ਵਰਗ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਹੁਣ ਅੰਗਹੀਣ ਵਰਗ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲੈ ਕੇ ਅੰਗਹੀਣਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਰੋਸ ਦੇ ਚੱਲਦਿਆਂ ਜਲਾਲਾਬਾਦ ਦੀ ਅਨਾਜ ਮੰਡੀ ਵਿਚ ਅੰਗਹੀਣ ਵਰਗ ਦੀ ਅਹਿਮ ਮੀਟਿੰਗ ਹੋਈ। ਜਿਸ ਵਿਚ ਸ਼ਹਿਰ ਅਤੇ ਆਸ-ਪਾਸ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਅੰਗਹੀਣਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਆਗੂਆਂ ’ਚ ਸੁਖਰਾਜ ਸਿੰਘ, ਕ੍ਰਿਸ਼ਨ ਟਿਵਾਣਾ, ਮੰਗਲ ਸਿੰਘ, ਪਰਮਜੀਤ ਬਲੇਲ ਕੇ, ਪੂਰਨ ਸਿੰਘ ਫਲੀਆਂ ਵਾਲਾ, ਰਾਜ ਸਿੰਘ ਸੰਤੋਖ ਸਿੰਘ ਵਾਲਾ ਅਤੇ ਵਿਕੀ ਵਾਲੀਆ ਪਾਲੀ ਵਾਲਾ , ਰਮਨ ਚੱਕ ਸੋਤਰੀਆ ਬੰਦੀ ਵਾਲਾ ਆਦਿ ਨੌਜਵਾਨਾਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਅੰਗਹੀਣ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਅੰਗਹੀਣਾਂ ਦੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਇਸ ਵਰਗ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅੰਗਹੀਣਾਂ ਨਾਲ ਕੀਤੇ ਵਾਅਦੇ ਹੁਣ ਸਰਕਾਰ ਨੂੰ ਯਾਦ ਕਰਵਾਉਣ ਦਾ ਸਮਾਂ ਆ ਗਿਆ ਹੈ। ਆਗੂਆਂ ਨੇ ਐਲਾਨ ਕੀਤਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ 12 ਸਤੰਬਰ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਜੱਦੀ ਹਲਕੇ ਮਲੋਟ ਵਿਖੇ ਉਨ੍ਹਾਂ ਦੇ ਘਰ ਅੱਗੇ ਅੰਗਹੀਣਾਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਰਾਹੀਂ ਸਰਕਾਰ ਨੂੰ ਅੰਗਹੀਣ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਅੰਗਹੀਣ ਵਰਗ ਨੂੰ ਸੱਦਾ ਦਿੱਤਾ ਕਿ 12 ਸਤੰਬਰ ਦੇ ਮਲੋਟ ਰੋਸ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਰੋਸ ਪ੍ਰਦਰਸ਼ਨ ਤੋਂ ਬਾਅਦ ਵੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਅਗਲੇ ਪੜਾਅ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਫ਼ਾਜ਼ਿਲਕਾ ਦੀ ‘ਬਲੱਡ ਡੋਨੇਸ਼ਨ ਵੈੱਲਫੇਅਰ ਸੁਸਾਇਟੀ’ ਦਾ ਰਾਜ ਪੱਧਰੀ ਸਨਮਾਨ ਅਗਲੀ ਖ਼ਬਰ ਪਿੰਡ ਬਜੀਦਪੁਰ ਭੋਮਾ ਵਿਖੇ ਖੇਤੀ ਵਿਗਿਆਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।