26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਦੋ ਰੋਜ਼ਾ ਸੱਭਿਆਚਾਰਕ ਉਤਸਵ ਕਰਵਾਇਆ

ਫ਼ਾਜ਼ਿਲਕਾ, 25 ਅਗਸਤ (ਅਮਰਜੀਤ ਸ਼ਰਮਾ)-ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ 2 ਰੋਜ਼ਾ ਸੱਭਿਆਚਾਰਕ ਉਤਸਵ ਕਰਵਾਇਆ ਗਿਆ। ਇਸ ਮੌਕੇ ਸੈਕਰਡ ਹਾਰਟ ਕਾਨਵੈਂਟ ਸਕੂਲ ਸ੍ਰੀ ਗੰਗਾਨਗਰ ਦੇ ਮੈਨੇਜਰ ਫਾਦਰ ਵਰਗਿਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 26-08-2026
ਫ਼ਾਜ਼ਿਲਕਾ, 25 ਅਗਸਤ (ਅਮਰਜੀਤ ਸ਼ਰਮਾ)-ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ 2 ਰੋਜ਼ਾ ਸੱਭਿਆਚਾਰਕ ਉਤਸਵ ਕਰਵਾਇਆ ਗਿਆ। ਇਸ ਮੌਕੇ ਸੈਕਰਡ ਹਾਰਟ ਕਾਨਵੈਂਟ ਸਕੂਲ ਸ੍ਰੀ ਗੰਗਾਨਗਰ ਦੇ ਮੈਨੇਜਰ ਫਾਦਰ ਵਰਗਿਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੈਨੇਜਰ ਫਾਦਰ ਵਰਗਿਸ ਨੇ ਜੋਤ ਜਗਾ ਕੇ ਕੀਤੀ। ਸਕੂਲ ਦੀ ਪ੍ਰਿੰਸੀਪਲ ਸਿਸਟਰ ਅੰਜਨਾ ਅਤੇ ਮੈਨੇਜਰ ਫਾਦਰ ਐਂਟੋਨੀ ਜਿਰੋਮ ਵਲੋਂ ਮੁੱਖ ਮਹਿਮਾਨ ਸਮੇਤ ਪਹੁੰਚੇ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੱਭਿਆਚਾਰਕ ਉਤਸਵ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਕੁਇਜ਼, ਸਪੀਚ, ਸੋਲੋ ਸਾਂਗ, ਸੋਲੋ ਡਾਂਸ, ਡਰਾਇੰਗ, ਪੇਂਟਿੰਗ, ਫੈਂਸੀ ਡਰੈੱਸ, ਲੇਖ ਤੇ ਕਵਿਤਾ , ਫਲਾਵਰ ਮੇਕਿੰਗ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀਆਂ ਸਮੂਹ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਮੈਨੇਜਮੈਂਟ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਫਾਦਰ ਵਰਗਿਸ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਅਜਿਹੇ ਮੁਕਾਬਲੇ ਕਰਵਾਉਣ ਨਾਲ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਜਾਗਰ ਕਰਨ ਦਾ ਮੌਕਾ ਮਿਲਦਾ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਕਲਾਤਮਕ ਪੇਸ਼ਕਾਰੀਆਂ ਨੇ ਹਾਜ਼ਰੀਨ ਦਾ ਮਨ ਮੋਹ ਲਿਆ। ਅੰਤ ’ਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਫਲ ਪ੍ਰੋਗਰਾਮ ਲਈ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਬ੍ਰਹਮਰਿਸ਼ੀ ਸਕੂਲ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਦੂਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਅੱਚਾੜਿੱਕੀ ਦੇ ਸਾਬਕਾ ਸਰਪੰਚ ਚਮਕੌਰ ਸਿੰਘ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਕੀਤਾ ਸਵਾਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।