27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਜ਼ਿਲ੍ਹਾ ਪੱਧਰੀ ਕਬੱਡੀ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਮਲੂਕਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਦੀਆਂ ਹੋਣਹਾਰ ਖਿਡਾਰਨਾਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 27-08-2026
ਫ਼ਾਜ਼ਿਲਕਾ, 26 ਅਗਸਤ (ਦਵਿੰਦਰ ਪਾਲ ਸਿੰਘ)-ਮਲੂਕਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਅੰਡਰ-17 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਟੀਮ ਦੀਆਂ ਹੋਣਹਾਰ ਖਿਡਾਰਨਾਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਟੀਮ ਭਾਵਨਾ ਨਾਲ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਿਡਾਰਨਾਂ ਦੀ ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ। ਇਹ ਸਫਲਤਾ ਸਕੂਲ ਦੀ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਸਟੇਟ ਅਵਾਰਡੀ ਦੀ ਯੋਗ ਅਗਵਾਈ ਅਤੇ ਪੀ.ਟੀ.ਆਈ. ਸੋਹਣ ਲਾਲ ਦੀ ਸੁਚੱਜੀ ਰਹਿਨੁਮਾਈ, ਮਿਹਨਤ ਅਤੇ ਖਿਡਾਰਨਾਂ ਦੀ ਲਗਨ ਦਾ ਨਤੀਜਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ. ਨਵਜੀਤ ਕੌਰ ਸਰਾਂ ਨੇ ਸਮੂਹ ਖਿਡਾਰਨਾਂ ਅਤੇ ਪੀ.ਟੀ.ਆਈ. ਸੋਹਣ ਲਾਲ ਨੂੰ ਹਾਰਦਿਕ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਅੰਡਰ-17 ਲੜਕੀਆਂ ਦੀ ਟੀਮ ਨੂੰ ਇਸ ਉਪਲਬਧੀ ਲਈ ਦਿਲੋਂ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।
ਪਿਛਲੀ ਖ਼ਬਰ ਅਬੋਹਰ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਰਹੇਗੀ ਜਾਰੀ-ਐੱਸ.ਪੀ ਸਤਿੰਦਰ ਕੁਮਾਰ ਅਗਲੀ ਖ਼ਬਰ ਦਸ ਦਿਨ ਬੀਤ ਜਾਣ ’ਤੇ ਵੀ ਲਾਪਤਾ ਹੋਈ ਲੜਕੀ ਦਾ ਨਹੀਂ ਲੱਗ ਸਕਿਆ ਕੋਈ ਸੁਰਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।