29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਕਾਨਫ਼ਰੰਸ ਲਈ ਅਕਾਲੀ ਦਲ ਵਾਰਿਸ ਪੰਜਾਬ ਦਾ ਕਾਫ਼ਲਾ ਰਵਾਨਾ

ਜ਼ੀਰਾ,28 ਅਗਸਤ (ਹਰਜੀਤ ਸਿੰਘ ਗਿੱਲ)-ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਕਾਨਫ਼ਰੰਸ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਵੱਡਾ ਕਾਫ਼ਲਾ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਦੇ ਦਫ਼ਤਰ ਜ਼ੀਰਾ ਤੋਂ ਰਵਾਨਾ ਹੋਇਆ। ਰਵਾਨਾ ਹੋਣ ਸਮੇਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਹੋਣ ਵਾਲੀ ਕਾਨਫ਼ਰੰਸ ਲਈ ਹਲਕਾ ਜ਼ੀਰਾ ਦੀਆਂ ਸੰਗਤਾਂ ਅੰਦਰ ਭਾਰੀ ਉਤਸ਼ਾਹ ਹੈ।

ਅਜੀਤ ਡੈਸਕ 29-08-2026
ਜ਼ੀਰਾ,28 ਅਗਸਤ (ਹਰਜੀਤ ਸਿੰਘ ਗਿੱਲ)-ਰੱਖੜ ਪੁੰਨਿਆ ’ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਕਾਨਫ਼ਰੰਸ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਵੱਡਾ ਕਾਫ਼ਲਾ ਹਲਕਾ ਇੰਚਾਰਜ ਹਰਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਦੇ ਦਫ਼ਤਰ ਜ਼ੀਰਾ ਤੋਂ ਰਵਾਨਾ ਹੋਇਆ। ਰਵਾਨਾ ਹੋਣ ਸਮੇਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਹੋਣ ਵਾਲੀ ਕਾਨਫ਼ਰੰਸ ਲਈ ਹਲਕਾ ਜ਼ੀਰਾ ਦੀਆਂ ਸੰਗਤਾਂ ਅੰਦਰ ਭਾਰੀ ਉਤਸ਼ਾਹ ਹੈ। ਇਸੇ ਕਰਕੇ ਹਲਕਾ ਜ਼ੀਰਾ ਤੋਂ ਵੱਡਾ ਕਾਫ਼ਲਾ ਸੈਂਕੜੇ ਕਾਰਾਂ, ਜੀਪਾਂ ਆਦਿ ’ਤੇ ਸਵਾਰ ਹੋ ਕੇ ਇਸ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਸਰੀਆਂ ਸਾਰੀਆਂ ਪਾਰਟੀਆਂ ਤੋਂ ਪੰਜਾਬ ਦੇ ਲੋਕ ਅੱਕ ਚੁੱਕੇ ਹਨ ਜਿਸ ਕਰਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹੀ ਲੋਕਾਂ ਦੀ ਪਹਿਲੀ ਪਸੰਦ ਬਣ ਗਿਆ ਹੈ। ਇਸ ਮੌਕੇ ਹਰਜਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਜ਼ੀਰਾ , ਜਗਦੀਪ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਗੁਰਦੀਪ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ ਫਿਰੋਜ਼ਪੁਰ, ਇਕਬਾਲ ਸਿੰਘ ਚੱਬਾ ਜ਼ਿਲ੍ਹਾ ਆਗੂ, ਪ੍ਰਗਟ ਸਿੰਘ ਜ਼ਿਲ੍ਹਾ ਆਗੂ ,ਮਾਸਟਰ ਵੀਰ ਸਿੰਘ ਸੇਖਵਾਂ ਜ਼ਿਲ੍ਹਾ ਆਗੂ, ਰਘਵੀਰ ਸਿੰਘ ਸਨ੍ਹੇਰ ਸਰਕਲ ਪ੍ਰਧਾਨ ਜ਼ੀਰਾ ,ਨਰਿੰਦਰ ਸਿੰਘ ਪੰਨੂ ਸਰਕਲ ਪ੍ਰਧਾਨ ਮੱਖੂ, ਕਾਬਲ ਸਿੰਘ ਬੂਟੇ ਵਾਲਾ ਸਰਕਲ ਪ੍ਰਧਾਨ ਮੱਲਾਂਵਾਲਾ, ਰਣਜੀਤ ਸਿੰਘ ਬੰਬ ਜ਼ਿਲ੍ਹਾ ਆਗੂ , ਮੇਜਰ ਸਿੰਘ ਜ਼ਿਲ੍ਹਾ ਆਗੂ, ਗੁਰਦੀਪ ਸਿੰਘ ਗੁਰਾਲੀ, ਹਰਪ੍ਰੀਤ ਸਿੰਘ ਨੌਰੰਗ ਸਿੰਘ ਵਾਲਾ, ਨਿਰਮਲ ਸਿੰਘ ਜ਼ੀਰਾ, ਹਰੀ ਸਿੰਘ ਕੱਚਰਭੰਨ , ਯੁਗਰਾਜ ਸਿੰਘ ਠੱਠਾ, ਜਗੀਰ ਸਿੰਘ, ਹਰਭਜਨ ਸਿੰਘ ਮੇਹਰ ਸਿੰਘ ਵਾਲਾ , ਗੁਰਵਿੰਦਰ ਸਿੰਘ, ਦਲਜੀਤ ਸਿੰਘ,ਬੂਟਾ ਸਿੰਘ ਅਤੇ ਗੁਰਸਿਮਰਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ 1 ਸਤੰਬਰ ਤੋਂ ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਜ਼ੀਰਾ ਦੀ ਮੀਟਿੰਗ ਅਗਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।