02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਡਰੇਨ ’ਚ ਡਿੱਗਣ ਨਾਲ ਬੀ.ਐੱਸ.ਐਫ.ਜਵਾਨ ਦੀ ਮੌਤ, ਪੁਲ ’ਤੇ ਨਹੀਂ ਸੀ ਰੇਲਿੰਗ ਗੱਡੀ ਦੀ ਚੈਕਿੰਗ ਕਰਦੇ ਸਮੇਂ ਵਾਪਰਿਆ ਹਾਦਸਾ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੂਰ ਸ਼ਾਹ ਕੋਲ ਡਰੇਨ ਦੇ ਪੁਲ ’ਤੇ ਨਾਕੇਬੰਦੀ ਦੌਰਾਨ ਇਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਹੈ । ਚੈਕਿੰਗ ਕਰ ਰਹੇ ਬੀ.

ਅਜੀਤ ਡੈਸਕ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੂਰ ਸ਼ਾਹ ਕੋਲ ਡਰੇਨ ਦੇ ਪੁਲ ’ਤੇ ਨਾਕੇਬੰਦੀ ਦੌਰਾਨ ਇਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਹੈ । ਚੈਕਿੰਗ ਕਰ ਰਹੇ ਬੀ.ਐੱਸ.ਐਫ.ਦੇ ਇਕ ਜਵਾਨ ਦੀ ਪੁਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ । ਮ੍ਰਿਤਕ ਜਵਾਨ ਦੀ ਪਛਾਣ 19ਵੀਂ ਬਟਾਲੀਅਨ ’ਚ ਤਾਇਨਾਤ ਏ.ਐੱਸ.ਆੲਂੀ ਲੱਖਾ ਸਿੰਘ ਵਜੋਂ ਹੋਈ ਹੈ, ਜੋ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਪਿੰਡ ਵਾਸੀਆਂ ਅਨੁਸਾਰ ਬੀ.ਐੱਸ.ਐਫ.ਦੀ ਟੀਮ ਡਰੇਨ ਦੇ ਪੁਲ ’ਤੇ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ । ਇਸੇ ਦੌਰਾਨ ਏ.ਐੱਸ.ਆਈ.ਲੱਖਾ ਸਿੰਘ ਇਕ ਵਾਹਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲੈ ਰਹੇ ਸਨ । ਪੁਲ ਦੀ ਇਕ ਪਾਸੇ ਰੇਲਿੰਗ ਨਾ ਹੋਣ ਕਰਕੇ ਚੈਕਿੰਗ ਦੌਰਾਨ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸਿੱਧਾ ਹੇਠਾਂ ਜਾ ਡਿੱਗੇ। ਹਾਦਸੇ ’ਚ ਗੰਭੀਰ ਸੱਟਾਂ ਲੱਗਣ ਕਾਰਨ ਬੀ.ਐੱਸ.ਐਫ. ਦੇ ਸਾਥੀ ਜਵਾਨ ਉਨ੍ਹਾਂ ਨੂੰ ਤੁਰੰਤ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਵਾਸੀ ਜਗੀਰ ਸਿੰਘ ਅਤੇ ਹੋਰ ਲੋਕਾਂ ਨੇ ਦੱਸਿਆ ਕਿ ਇਸ ਡਰੇਨ ਦੇ ਪੁਲ ’ਤੇ ਲੰਮੇ ਸਮੇਂ ਤੋਂ ਇਕ ਪਾਸੇ ਰੇਲਿੰਗ ਨਹੀਂ ਹੈ, ਜਿਸ ਕਾਰਨ ਹਰ ਵੇਲੇ ਹਾਦਸੇ ਦਾ ਡਰ ਬਣਿਆ ਰਹਿੰਦਾ ਸੀ। ਪ੍ਰਸ਼ਾਸਨ ਅਤੇ ਸਰਕਾਰ ਤੋਂ ਕਈ ਵਾਰ ਰੇਲਿੰਗ ਲਗਾਉਣ ਦੀ ਮੰਗ ਕੀਤੀ ਗਈ, ਪਰ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਹਾਦਸੇ ਤੋਂ ਬਾਅਦ ਹੁਣ ਪਿੰਡ ਵਾਸੀ ਇੱਕਜੁੱਟ ਹੋ ਕੇ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਨਾਲ ਮੁਲਾਕਾਤ ਕਰਨਗੇ ਤਾਂ ਜੋ ਪੁਲ ਦੀ ਮੁਰੰਮਤ ਦਾ ਕੰਮ ਜਲਦ ਪੂਰਾ ਹੋ ਸਕੇ। ਸਰਕਾਰੀ ਹਸਪਤਾਲ ਦੇ ਡਾਕਟਰ ਪ੍ਰਤੀਕ ਨੇ ਦੱਸਿਆ ਕਿ ਬੀਤੀ ਰਾਤ ਬੀ.ਐੱਸ.ਐਫ ਟੀਮ ਜਵਾਨ ਦੀ ਮ੍ਰਿਤਕ ਦੇਹ ਲੈ ਕੇ ਹਸਪਤਾਲ ਪਹੁੰਚੀ ਸੀ। ਦੇਹ ਨੂੰ ਪੋਸਟਮਾਰਟਮ ਲਈ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪੁਲਿਸ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਚਰਨ ਤਹਿਤ ਫ਼ਾਜ਼ਿਲਕਾ ’ਚ ਯੁੱਧ ਪੱਧਰ ’ਤੇ ਸਫ਼ਾਈ ਜਾਰੀ ਅਗਲੀ ਖ਼ਬਰ ਟੀ.ਬੀ.ਅਤੇ ਛਾਤੀ ਦੇ ਰੋਗਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।