ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ
ਅਥਲੈਟਿਕਸ ਮੁਕਾਬਲਿਆਂ ’ਚ ਜਿੱਤੇ 21 ਤਗਮੇ
ਅਬੋਹਰ, 2 ਸਤੰਬਰ (ਵਿਵੇਕ ਹੂੜੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਵਿਖੇ ਕਰਵਾਈ ਗਈ ‘ਪੰਜਾਬ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ-2026’ ਵਿਚ ਮਾਡਰਨ ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨੇ, 8 ਚਾਂਦੀ ਤੇ 6 ਕਾਂਸੀ ਦੇ ਤਗਮਿਆਂ ਸਮੇਤ ਕੁੱਲ 21 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਅੰਡਰ-14 ਤੇ 17 ਵਰਗ ਦੇ ਸ਼ਾਟਪੁੱਟ, ਜੈਵਲਿਨ ਥਰੋਅ ਤੇ ਦੌੜ ਮੁਕਾਬਲਿਆਂ ਵਿਚ ਗੁਰਨੂਰ, ਮੰਜਿਲਾ, ਸੀਰਤ ਕੌਰ, ਮੋਹਿਤ ਧੋਟ ਤੇ ਅਰਸ਼ਦੀਪ ਨੇ ਸੋਨ ਤਗਮੇ ਹਾਸਲ ਕੀਤੇ।
ਅਬੋਹਰ, 2 ਸਤੰਬਰ (ਵਿਵੇਕ ਹੂੜੀਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਾਂਗਵਾਲਾ ਵਿਖੇ ਕਰਵਾਈ ਗਈ ‘ਪੰਜਾਬ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ-2026’ ਵਿਚ ਮਾਡਰਨ ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਸੋਨੇ, 8 ਚਾਂਦੀ ਤੇ 6 ਕਾਂਸੀ ਦੇ ਤਗਮਿਆਂ ਸਮੇਤ ਕੁੱਲ 21 ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਅੰਡਰ-14 ਤੇ 17 ਵਰਗ ਦੇ ਸ਼ਾਟਪੁੱਟ, ਜੈਵਲਿਨ ਥਰੋਅ ਤੇ ਦੌੜ ਮੁਕਾਬਲਿਆਂ ਵਿਚ ਗੁਰਨੂਰ, ਮੰਜਿਲਾ, ਸੀਰਤ ਕੌਰ, ਮੋਹਿਤ ਧੋਟ ਤੇ ਅਰਸ਼ਦੀਪ ਨੇ ਸੋਨ ਤਗਮੇ ਹਾਸਲ ਕੀਤੇ। ਜਦਕਿ ਤਨਵੀਰ, ਸੀਰਤ, ਵਿਸ਼ਾਲ ਤੇ ਅਮਰਬੀਰ ਨੇ ਚਾਂਦੀ ਦੇ ਤਗਮੇ ਜਿੱਤੇ। ਇਸ ਤੋਂ ਇਲਾਵਾ ਅੰਡਰ-14 ਲੜਕੀਆਂ ਨੇ 400 ਮੀਟਰ ਰਿਲੇਅ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਡਾ.ਪ੍ਰੀਤਮ ਸਿੰਘ ਸਿੱਧੂ, ਪ੍ਰਿੰਸੀਪਲ ਮਨਿੰਦਰ ਕੌਰ ਤੇ ਮੈਨੇਜਮੈਂਟ ਮੈਂਬਰ ਪ੍ਰੀਤੀ ਸਿੱਧੂ ਨੇ ਜੇਤੂ ਖਿਡਾਰੀਆਂ, ਕੋਚ ਅਸ਼ਵਨੀ ਕੁਮਾਰ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ।