03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਮੁਰਾਦ ਵਾਲਾ ਭੋਮਗੜ, ਖਿਓਵਾਲੀ ਢਾਬ, ਸਿਵਾਨਾ, ਕਬੂਲ ਸ਼ਾਹ ਖੁੱਬਣ, ਖੂਈ ਖੇੜਾ, ਲੱਖੇ ਵਾਲੀ ਢਾਬ ਅਤੇ ਜੰਡਵਾਲਾ ਮੀਰਾ ਸਾਂਗਲਾ ਵਿਖੇ ਸਕਰੀਨਿੰਗ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ’ਚ ਲੋਕਾਂ ਨੇ ਭਾਗ ਲਿਆ।

ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਮੁਰਾਦ ਵਾਲਾ ਭੋਮਗੜ, ਖਿਓਵਾਲੀ ਢਾਬ, ਸਿਵਾਨਾ, ਕਬੂਲ ਸ਼ਾਹ ਖੁੱਬਣ, ਖੂਈ ਖੇੜਾ, ਲੱਖੇ ਵਾਲੀ ਢਾਬ ਅਤੇ ਜੰਡਵਾਲਾ ਮੀਰਾ ਸਾਂਗਲਾ ਵਿਖੇ ਸਕਰੀਨਿੰਗ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ’ਚ ਲੋਕਾਂ ਨੇ ਭਾਗ ਲਿਆ। 30 ਮਿੰਟ ਦੀ ਇਸ ਫ਼ਿਲਮ ਵਿਚ ਗੁਰੂ ਜੀ ਦੇ ਸਮਾਜਿਕ ਸੁਧਾਰਾਂ, ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਕਿਰਤ ਦੀ ਮਹੱਤਤਾ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਬਹੁਤ ਹੀ ਸਰਲ ਢੰਗ ਨਾਲ ਪੇਸ਼ ਕੀਤਾ ਗਿਆ। ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫ਼ਿਲਮਾਂ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਦੇ ਮਹਾਨ ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ।
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਵਿਖੇ ਲੱਗਿਆ ਮੁਫ਼ਤ ਫਾਈਬ੍ਰੋਸਕੈਨ ਕੈਂਪ ਅਗਲੀ ਖ਼ਬਰ ਸ੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।