03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ

ਜ਼ੀਰਾ, 2 ਸਤੰਬਰ(ਪ੍ਰਤਾਪ ਸਿੰਘ ਹੀਰਾ)- ਰੋਗੀ ਕਲਿਆਣ ਸਮਿਤੀ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਐਸ. ਡੀ.

ਅਜੀਤ ਡੈਸਕ 03-09-2026
ਜ਼ੀਰਾ, 2 ਸਤੰਬਰ(ਪ੍ਰਤਾਪ ਸਿੰਘ ਹੀਰਾ)- ਰੋਗੀ ਕਲਿਆਣ ਸਮਿਤੀ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਦਫ਼ਤਰ ਜ਼ੀਰਾ ਵਿਖੇ ਐਸ.ਡੀ.ਐਮ. ਸ੍ਰੀ ਸੂਰਜ ਕੁਮਾਰ ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਐਸ.ਐਮ.ਓ. ਡਾ. ਮਨਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਮੌਜੂਦਾ ਸੇਵਾਵਾਂ ਅਤੇ ਮਰੀਜ਼ਾਂ ਦੀ ਭਲਾਈ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸ੍ਰੀ ਸੂਰਜ ਕੁਮਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੀਆਂ ਸਹੂਲਤਾਂ ਵਿਚ ਹੋਰ ਸੁਧਾਰ ਲਿਆਂਦਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ। ਉਨ੍ਹਾਂ ਹਸਪਤਾਲ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਤੇ ਪ੍ਰਬੰਧਾਂ ਨੂੰ ਹੋਰ ਚੁਸਤ-ਦਰੁਸਤ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ । ਇਸ ਮੌਕੇ ਫ਼ੈਸਿਲਿਟੀ ਮੈਨੇਜਰ ਨੀਲਮ, ਚੀਫ਼ ਅਫ਼ਸਰ ਗੁਰਪ੍ਰੀਤ ਸਿੰਘ ਬੈਂਸ, ਮੈਡੀਕਲ ਅਫ਼ਸਰ ਡਾ. ਸੌਰਭ ਜੈਨ, ਮਨਪ੍ਰੀਤ ਸਿੰਘ, ਹਰਿੰਦਰ ਸਿੰਘ, ਮਿਊਂਸੀਪਲ ਕਮੇਟੀ ਦੇ ਸੁਪਰਡੈਂਟ ਹਰਵਿੰਦਰ ਸਿੰਘ ਤੇ ਐੱਨ.ਜੀ.ਓ. ਨੁਮਾਇੰਦੇ ਅਸ਼ੋਕ ਕੁਮਾਰ ਕਥੂਰੀਆ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਵਿਖੇ ਆਨ-ਕੈਂਪਸ ਵੋਟਰ ਰਜਿਸਟ੍ਰਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਭਾਕਿਯੂ ਪੰਜਾਬ ਦਾ ਚੰਡੀਗੜ੍ਹ ਲਈ ਕਾਫ਼ਲਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।