03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਵਿਖੇ ਆਨ-ਕੈਂਪਸ ਵੋਟਰ ਰਜਿਸਟ੍ਰਰੇਸ਼ਨ ਕੈਂਪ ਲਗਾਇਆ

ਗੁਰੂਹਰਸਹਾਏ, 2 ਸਤੰਬਰ (ਕਪਿਲ ਕੰਧਾਰੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਆਈ. ਏ.

ਕਾਲਜ ਵਿਖੇ ਵਿਦਿਆਰਥੀਆਂ ਨੂੰ ਵੋਟ ਸੰਬੰਧੀ ਜਾਗਰੂਕ ਕਰਦੇ ਹੋਏ ਪ੍ਰਬੰਧਕ। ਤਸਵੀਰ-ਕਪਿਲ ਕੰਧਾਰੀ 03-09-2026
ਗੁਰੂਹਰਸਹਾਏ, 2 ਸਤੰਬਰ (ਕਪਿਲ ਕੰਧਾਰੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ, ਆਈ.ਏ.ਐੱਸ. ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵਿਧਾਨ ਸਭਾ ਹਲਕਾ 78-ਗੁਰੂਹਰਸਹਾਏ ਅਧੀਨ ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ, ਗੁਰੂਹਰਸਹਾਏ ਵਿਖੇ ਵਿਸ਼ੇਸ਼ ਆਨ-ਕੈਂਪਸ ਵੋਟਰ ਰਜਿਸਟ੍ਰਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ 100 ਤੋਂ ਵੱਧ ਯੋਗ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਪੋਰਟਲ ਰਾਹੀਂ ਆਨਲਾਈਨ ਵੋਟਰ ਰਜਿਸਟ੍ਰਰੇਸ਼ਨ ਦੀ ਪ੍ਰਕਿਰਿਆ ਪੂਰੀ ਕਰਨ ਲਈ ਰਜਿਸਟਰ ਕੀਤਾ ਗਿਆ। ਕੈਂਪ ਦੌਰਾਨ ਵਿਸ਼ੇਸ਼ ਤੌਰ ’ਤੇ ਉਨ੍ਹਾਂ ਨੌਜਵਾਨਾਂ ਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਵਿਦਿਆਰਥੀਆਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਜਿਨ੍ਹਾਂ ਦੇ ਨਾਮ ਹਾਲੇ ਤੱਕ ਵੋਟਰ ਸੂਚੀ ਵਿਚ ਦਰਜ ਨਹੀਂ ਸਨ। ਚੋਣਕਾਰ ਰਜਿਸਟ੍ਰਰੇਸ਼ਨ ਅਫ਼ਸਰ-ਕਮ-ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ, ਪੀ.ਸੀ.ਐੱਸ., ਕਾਲਜ ਦੇ ਪ੍ਰਿੰਸੀਪਲ ਡਾ.ਸੁਨੀਲ ਖੋਸਲਾ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ.ਸਤਿੰਦਰ ਸਿੰਘ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਤੇ ਸੁਪਰਡੈਂਟ ਕੇਵਲ ਕ੍ਰਿਸ਼ਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਯੋਗ ਨੌਜਵਾਨਾਂ ਨੂੰ ਵੋਟਰ ਸੂਚੀ ਨਾਲ ਜੋੜਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਕੈਂਪ ਦੌਰਾਨ ਪ੍ਰੋ. ਵਰੁਣ ਮੈਣੀ ਤੇ ਪ੍ਰੋ. ਕਿਰਨਦੀਪ ਕੌਰ ਵਲੋਂ ਤਕਨੀਕੀ ਟੀਮ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਆਨਲਾਈਨ ਵੋਟਰ ਰਜਿਸਟ੍ਰਰੇਸ਼ਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ ਅਤੇ ਹੋਰ ਜ਼ਰੂਰੀ ਕਾਰਵਾਈ ਸਬੰਧੀ ਵਿਹਾਰਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਮੌਕੇ ’ਤੇ ਰਜਿਸਟ੍ਰਰੇਸ਼ਨ ਕਰਵਾਉਣ ਵਿਚ ਲੋੜੀਂਦੀ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਕਾਲਜ ਪ੍ਰਸ਼ਾਸਨ ਵਲੋਂ ਇਸ ਵਿਸ਼ੇਸ਼ ਮੁਹਿੰਮ ਤਹਿਤ 2, 8 ਤੇ 10 ਸਤੰਬਰ 2026 ਨੂੰ ਕਾਲਜ ਦੇ ਕੰਪਿਊਟਰ ਸੈੱਲ ਵਿਖੇ ਕੁੱਲ ਤਿੰਨ ਵੋਟਰ ਰਜਿਸਟ੍ਰਰੇਸ਼ਨ ਕੈਂਪ ਨਿਰਧਾਰਿਤ ਕੀਤੇ ਗਏ ਹਨ। ਇਨ੍ਹਾਂ ਕੈਂਪਾਂ ਦੌਰਾਨ ਵੀ ਵੋਟਰ ਵਜੋਂ ਰਜਿਸਟਰ ਨਾ ਹੋਏ ਯੋਗ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਰਜਿਸਟ੍ਰਰੇਸ਼ਨ ਵਿਚ ਸਹਾਇਤਾ ਕੀਤੀ ਜਾਵੇਗੀ। ਇਸ ਮੁਹਿੰਮ ਦਾ ਤਾਲਮੇਲ ਚੋਣ ਕਾਨੂੰਗੋ ਮੈਡਮ ਐੱਸ.ਵੀ.ਈ.ਪੀ. ਕੋਆਰਡੀਨੇਟਰ ਪਰਵਿੰਦਰ ਸਿੰਘ ਸੋਢੀ ਤੇ ਗੁਰਜੋਤ ਸਿੰਘ ਢਿੱਲੋਂ ਵਲੋਂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੈਂਪਸ ਅੰਬੈਸਡਰ ਮਨੀਸ਼ਾ ਅਤੇ ਸ਼ੁਭਿੰਦਰ ਸਿੰਘ ਸਮੇਤ ਕਾਲਜ ਦੇ ਸਮੂਹ ਸਟਾਫ਼ ਵਲੋਂ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਗਰਮ ਸਹਿਯੋਗ ਦਿੱਤਾ ਜਾ ਰਿਹਾ ਹੈ।
ਪਿਛਲੀ ਖ਼ਬਰ 1013 ਲੈਕਚਰਾਰ ਭਰਤੀ ’ਚ ਰਾਖਵਾਂਕਰਨ ਨੂੰ ਲੈ ਕੇ ਐਸ.ਸੀ.-ਬੀ.ਸੀ ਅਧਿਆਪਕ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।