04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

3 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਮੱਖੂ, 3 ਸਤੰਬਰ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 04-09-2026
ਮੱਖੂ, 3 ਸਤੰਬਰ (ਵਰਿੰਦਰ ਮਨਚੰਦਾ)-ਥਾਣਾ ਮੱਖੂ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਲਈ ਕਸਬਾ ਮੱਖੂ ਦਾ ਰਵਾਨਾ ਸੀ, ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਸ਼ੈੱਡ ਹੇਠ ਮੱਖੂ ਪੁੱਜੀ ਤਾਂ ਇਕ ਮੋਨਾ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਖਿਸਕਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸਹਾਇਕ ਥਾਣੇਦਾਰ ਅਨੁਸਾਰ ਮੁਲਜ਼ਮ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਪਿੰਡ ਸ਼ੀਹਾਪਾੜੀ ਮੱਖੂ ਵਜੋਂ ਹੋਈ ਹੈ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਅਧੀਨ ਯਾਤਰੀ ਟਿਕਟ ਸੁਵਿਧਾ ਕੇਂਦਰ ਲਈ ਅਰਜ਼ੀਆਂ ਦੀ ਮੰਗ ਯਾਤਰੀ ਸੁਵਿਧਾਵਾਂ ਨੂੰ ਉਤਸ਼ਾਹਿਤ ਕਰਨ ਦੀ ਦ... ਅਗਲੀ ਖ਼ਬਰ ਜ਼ਿਲ੍ਹਾ ਮਾਲੇਰਕੋਟਲਾ ਦੇ ਅਗਾਂਹਵਧੂ ਕਿਸਾਨ ਹੁਸ਼ਿਆਰ ਸਿੰਘ ਰਾਣੂ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।