04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਫ਼ਿਰੋਜ਼ਪੁਰ ਸ਼ਹਿਰ ਨੂੰ ਵੱਡਾ ਤੋਹਫ਼ਾ, ਸਰਕੁਲਰ ਰੋਡ ਦੇ ਸੁੰਦਰੀਕਰਨ ’ਤੇ ਖ਼ਰਚ ਹੋਣਗੇ 1 ਕਰੋੜ 25 ਲੱਖ ਰੁਪਏ ਬਿਜਲੀ ਦੇ ਖੰਭੇ ਅਤੇ ਟਰਾਂਸਫ਼ਾਰਮਰ ਸ਼ਿਫ਼ਟ ਕਰਕੇ ਸੜਕਾਂ ਬਣਾਉਣ ਤੇ ਟਰੈਫ਼ਿਕ ਦੀ ਸਮੱਸਿਆ ਤੋਂ ਮਿਲੇਗੀ ਰਾਹਤ -ਵਿਧਾਇਕ ਭੁੱਲਰ

ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਦੀ ਸਰਕੁਲਰ ਰੋਡ ਦੇ ਸੁੰਦਰੀਕਰਨ ਅਤੇ ਹੋਰਨਾਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸ਼ਹਿਰ ਵਾਸੀਆਂ ਨੂੰ ਇਕ ਹੋਰ ਵੱਡੀ ਸੌਗਾਤ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੀ ਸਰਕੁਲਰ ਰੋਡ ’ਤੇ ਬਿਜਲੀ ਦੇ ਖੰਭੇ ਅਤੇ ਟਰਾਂਸਫ਼ਾਰਮਰ ਸ਼ਿਫ਼ਟ ਕਰਕੇ ਸੜਕਾਂ ਬਣਾਉਣ ਲਈ ਕਰੀਬ 1 ਕਰੋੜ 25 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ।

ਅਜੀਤ ਡੈਸਕ 04-09-2026
ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਦੀ ਸਰਕੁਲਰ ਰੋਡ ਦੇ ਸੁੰਦਰੀਕਰਨ ਅਤੇ ਹੋਰਨਾਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦੇਣ ਦੇ ਉਦੇਸ਼ ਨਾਲ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਸ਼ਹਿਰ ਵਾਸੀਆਂ ਨੂੰ ਇਕ ਹੋਰ ਵੱਡੀ ਸੌਗਾਤ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸ਼ਹਿਰ ਦੀ ਸਰਕੁਲਰ ਰੋਡ ’ਤੇ ਬਿਜਲੀ ਦੇ ਖੰਭੇ ਅਤੇ ਟਰਾਂਸਫ਼ਾਰਮਰ ਸ਼ਿਫ਼ਟ ਕਰਕੇ ਸੜਕਾਂ ਬਣਾਉਣ ਲਈ ਕਰੀਬ 1 ਕਰੋੜ 25 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਵਿਕਾਸ ਕਾਰਜ ਨਾਲ ਨਾ ਸਿਰਫ਼ ਸੜਕਾਂ ਦੀ ਹਾਲਤ ਵਿਚ ਸੁਧਾਰ ਆਵੇਗਾ, ਸਗੋਂ ਲੋਕਾਂ ਨੂੰ ਆਵਾਜਾਈ ਦੀਆਂ ਮੁਸ਼ਕਲਾਂ ਅਤੇ ਟਰੈਫ਼ਿਕ ਜਾਮ ਤੋਂ ਵੀ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਵਿਧਾਇਕ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮੁੱਖ ਅਤੇ ਅੰਦਰੂਨੀ ਸੜਕਾਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵੀ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਭੁੱਲਰ ਨੇ ਦੱਸਿਆ ਕਿ ਵਿਕਾਸ ਕਾਰਜਾਂ ਦੇ ਤਹਿਤ ਸੜਕਾਂ ਦੇ ਨਿਰਮਾਣ ਦੌਰਾਨ ਰੁਕਾਵਟ ਬਣ ਰਹੇ ਬਿਜਲੀ ਦੇ ਖੰਭਿਆਂ ਤੇ ਟਰਾਂਸਫ਼ਾਰਮਰਾਂ ਨੂੰ ਲੋੜ ਅਨੁਸਾਰ ਸ਼ਿਫ਼ਟ ਕਰਨ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਸੜਕਾਂ ਦਾ ਨਿਰਮਾਣ ਤਕਨੀਕੀ ਮਾਪਦੰਡਾਂ ਅਨੁਸਾਰ ਤੇ ਬਿਨਾਂ ਕਿਸੇ ਰੁਕਾਵਟ ਦੇ ਕੀਤਾ ਜਾ ਸਕੇ। ਇਸ ਕੰਮ ਦੇ ਪੂਰਾ ਹੋਣ ਨਾਲ ਸ਼ਹਿਰ ਦੀ ਆਵਾਜਾਈ ਵਿਵਸਥਾ ਵਿਚ ਵੀ ਵੱਡਾ ਸੁਧਾਰ ਆਵੇਗਾ। ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਸਿਰਫ਼ ਆਵਾਜਾਈ ਦਾ ਸਾਧਨ ਹੀ ਨਹੀਂ, ਸਗੋਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਕਿਉਂਕਿ ਚੰਗੀਆਂ ਸੜਕਾਂ ਨਾਲ ਵਪਾਰ, ਰੋਜ਼ਗਾਰ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ’ਤੇ ਸਕਾਰਾਤਮਿਕ ਪ੍ਰਭਾਵ ਪੈਂਦਾ ਹੈ। ਇਸੇ ਸੋਚ ਤਹਿਤ ਪੰਜਾਬ ਸਰਕਾਰ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿਕਾਸ ਪ੍ਰਾਜੈਕਟ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਵਿਚ ਵੱਧ ਰਹੀ ਆਵਾਜਾਈ ਨੂੰ ਧਿਆਨ ਵਿਚ ਰੱਖਦਿਆਂ ਸੜਕਾਂ ਦੀ ਚੌੜਾਈ, ਮਜ਼ਬੂਤੀ ਅਤੇ ਸੁਚਾਰੂ ਟਰੈਫ਼ਿਕ ਵਿਵਸਥਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਜਿੱਥੇ ਕਿਤੇ ਬਿਜਲੀ ਦੇ ਖੰਭੇ, ਟਰਾਂਸਫ਼ਾਰਮਰ ਜਾਂ ਹੋਰ ਤਕਨੀਕੀ ਰੁਕਾਵਟਾਂ ਵਿਕਾਸ ਕਾਰਜਾਂ ਵਿਚ ਅੜਿੱਕਾ ਬਣ ਰਹੀਆਂ ਹਨ, ਉਨ੍ਹਾਂ ਨੂੰ ਦੂਰ ਕਰਕੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਹਲਕੇ ਦੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰਨਾ ਹੈ। ਇਸ ਲਈ ਸੜਕਾਂ, ਬਿਜਲੀ, ਪਾਣੀ, ਸਫ਼ਾਈ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤੇ ਆਉਣ ਵਾਲੇ ਸਮੇਂ ਵਿਚ ਵੀ ਫ਼ਿਰੋਜ਼ਪੁਰ ਸ਼ਹਿਰ ਲਈ ਕਈ ਹੋਰ ਵਿਕਾਸ ਪ੍ਰਾਜੈਕਟ ਲਿਆਂਦੇ ਜਾਣਗੇ। ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਸਿਰਫ਼ ਐਲਾਨ ਕਰਨਾ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਲੋਕਾਂ ਨੂੰ ਉਨ੍ਹਾਂ ਦਾ ਲਾਭ ਪਹੁੰਚਾਉਣਾ ਹੈ।
ਪਿਛਲੀ ਖ਼ਬਰ ਅਜੀਤ, ਜਲੰਧਰ ਯਾਦਵਿੰਦਰ ਸਿੰਘ ਵਿਰਕ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੰਗਾਂ ਮੰਨਣ ਦਾ ਭਰੋਸਾ ਮਿਲਣ ਪਿੱਛੋਂ ਆਸ਼ਾ ਵਰਕਰਾਂ ਦੀ ਹੜਤਾਲ ਖ਼ਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।