05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜ਼ਿਲ੍ਹੇ ਵਿਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਅਕਤੂਬਰ ਤੱਕ ਲਾਗੂ ਰਹਿਣਗੇ।

ਅਜੀਤ ਡੈਸਕ 05-09-2026
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜ਼ਿਲ੍ਹੇ ਵਿਚ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਅਕਤੂਬਰ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਕਿਸੇ ਵੀ ਧਾਰਮਿਕ ਸਮਾਗਮ, ਵਿਆਹ-ਸ਼ਾਦੀ, ਮੇਲੇ, ਜਲੂਸ ਜਾਂ ਵਿੱਦਿਅਕ ਅਦਾਰਿਆਂ ਵਿਚ ਤੇਜ਼ਧਾਰ ਜਾਂ ਹੋਰ ਹਥਿਆਰ ਲੈ ਕੇ ਜਾਣ ਅਤੇ ਲਹਿਰਾਉਣ ’ਤੇ ਮੁਕੰਮਲ ਰੋਕ ਰਹੇਗੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਫ਼ੋਟੋਆਂ/ਵੀਡੀਓ ਅੱਪਲੋਡ ਕਰਨ ਅਤੇ ਗੀਤਾਂ ਜਾਂ ਨਾਟਕਾਂ ਰਾਹੀਂ ਹਥਿਆਰਾਂ ਦਾ ਸਭਿਆਚਾਰ ਪ੍ਰਮੋਟ ਕਰਨ ’ਤੇ ਵੀ ਬੈਨ ਲਗਾਇਆ ਗਿਆ ਹੈ। ਇਹ ਹੁਕਮ ਡਿਊਟੀ ’ਤੇ ਤਾਇਨਾਤ ਪੁਲਿਸ, ਹਥਿਆਰਬੰਦ ਬਲਾਂ, ਹੋਮ ਗਾਰਡਜ਼ ਅਤੇ ਅਦਾਰਿਆਂ/ਮੈਰਿਜ ਪੈਲੇਸਾਂ ਦੇ ਸੁਰੱਖਿਆ ਗਾਰਡਾਂ ’ਤੇ ਲਾਗੂ ਨਹੀਂ ਹੋਣਗੇ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਕੱਲ੍ਹ ਹੋਣਗੇ ਆਮ ਆਦਮੀ ਪਾਰਟੀ ’ਚ ਸ਼ਾਮਲ-ਬੱਗੇਵਾਲਾ ਅਗਲੀ ਖ਼ਬਰ ਕਿਸਾਨਾਂ ਦੇ ਹਿੱਤ ’ਚ ਸੈਨਾ ਨੇ ਰੱਦ ਕੀਤਾ ਸਾਲ ਪੁਰਾਣਾ ਸਰਵੇ, ਹੁਣ ਨਵੇਂ ਸਿਰੇ ਤੋਂ ਹੋਵੇਗੀ ਪੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।