05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਧਿਆਪਕ ਦਿਵਸ ’ਤੇ ਸਵਰਗੀ ਅਧਿਆਪਕਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਪੁਰਾਣੇ ਵਿਦਿਆਰਥੀ- ਲੀਲਾਧਰ ਸ਼ਰਮਾ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਜਿਨ੍ਹਾਂ ਅਧਿਆਪਕਾਂ ਤੋਂ ਪੜ੍ਹਾਈ ਦਾ ਗਿਆਨ ਹਾਸਲ ਕਰਕੇ ਪੁਰਾਣੇ ਵਿਦਿਆਰਥੀ ਅੱਜ ਚੰਗੇ-ਚੰਗੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਹਨ, ਉਹ ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਆਪਣੇ ਉਨ੍ਹਾਂ ਸਵਰਗਵਾਸੀ ਅਧਿਆਪਕਾਂ ਦੀਆਂ ਤਸਵੀਰਾਂ ਅੱਗੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦੇ ਫ਼ੁਲ ਭੇਟ ਕਰਨਗੇ ਜਿਨ੍ਹਾਂ ਨੇ ਵਿਦਿਆਰਥੀਆਂ ਦਾ ਭਵਿੱਖ ਉੱਜਵਲ ਬਣਾਇਆ। ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਬੁਲਾਰੇ ਲੀਲਾਧਰ ਸ਼ਰਮਾ ਅਤੇ ਰਾਕੇਸ਼ ਨਾਗਪਾਲ ਨੇ ਦੱਸਿਆ ਕਿ 5 ਸਤੰਬਰ ਨੂੰ ਸ੍ਰੀ ਸਨਾਤਨ ਧਰਮ ਹਾਈ ਸਕੂਲ ਦੇ ਵਿਹੜੇ ਵਿਚ ਸਵੇਰੇ 8 ਵਜੇ ਸਵਰਗਵਾਸੀ ਅਧਿਆਪਕਾਂ ਦੀਆਂ ਤਸਵੀਰਾਂ ’ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਜਾਵੇਗਾ।

ਅਜੀਤ ਡੈਸਕ 05-09-2026
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਜਿਨ੍ਹਾਂ ਅਧਿਆਪਕਾਂ ਤੋਂ ਪੜ੍ਹਾਈ ਦਾ ਗਿਆਨ ਹਾਸਲ ਕਰਕੇ ਪੁਰਾਣੇ ਵਿਦਿਆਰਥੀ ਅੱਜ ਚੰਗੇ-ਚੰਗੇ ਅਹੁਦਿਆਂ ’ਤੇ ਸੇਵਾਵਾਂ ਨਿਭਾ ਰਹੇ ਹਨ, ਉਹ ਅੰਤਰਰਾਸ਼ਟਰੀ ਅਧਿਆਪਕ ਦਿਵਸ ਮੌਕੇ ਆਪਣੇ ਉਨ੍ਹਾਂ ਸਵਰਗਵਾਸੀ ਅਧਿਆਪਕਾਂ ਦੀਆਂ ਤਸਵੀਰਾਂ ਅੱਗੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦੇ ਫ਼ੁਲ ਭੇਟ ਕਰਨਗੇ ਜਿਨ੍ਹਾਂ ਨੇ ਵਿਦਿਆਰਥੀਆਂ ਦਾ ਭਵਿੱਖ ਉੱਜਵਲ ਬਣਾਇਆ। ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਬੁਲਾਰੇ ਲੀਲਾਧਰ ਸ਼ਰਮਾ ਅਤੇ ਰਾਕੇਸ਼ ਨਾਗਪਾਲ ਨੇ ਦੱਸਿਆ ਕਿ 5 ਸਤੰਬਰ ਨੂੰ ਸ੍ਰੀ ਸਨਾਤਨ ਧਰਮ ਹਾਈ ਸਕੂਲ ਦੇ ਵਿਹੜੇ ਵਿਚ ਸਵੇਰੇ 8 ਵਜੇ ਸਵਰਗਵਾਸੀ ਅਧਿਆਪਕਾਂ ਦੀਆਂ ਤਸਵੀਰਾਂ ’ਤੇ ਫੁੱਲ ਅਰਪਿਤ ਕਰਕੇ ਉਨ੍ਹਾਂ ਨੂੰ ਨਮਨ ਕੀਤਾ ਜਾਵੇਗਾ। ਉਨ੍ਹਾਂ ਪੁਰਾਣੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਅਧਿਆਪਕਾਂ ਨੂੰ ਨਮਨ ਕਰਨ ਲਈ ਜ਼ਰੂਰ ਪਹੁੰਚਣ ਜਿਨ੍ਹਾਂ ਨੇ ਚੰਗੀ ਸਿੱਖਿਆ ਦੇ ਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ। ਟੀਚਰਜ਼ ਕਲੱਬ ਅਬੋਹਰ ਵਲੋਂ ਅੱਜ ਅਧਿਆਪਕ ਦਿਵਸ ਮੌਕੇ ਕਰਵਾਇਆ ਜਾਵੇਗਾ ਸਨਮਾਨ ਸਮਾਰੋਹ ਅਬੋਹਰ, 4 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ) - ਟੀਚਰਜ਼ ਕਲੱਬ ਅਬੋਹਰ ਵਲੋਂ ਕੈਪਟਨ ਐੱਸ.ਕੇ. ਦੱਤਾ ਦੀ ਨਿੱਘੀ ਯਾਦ ਨੂੰ ਸਮਰਪਿਤ ਅਧਿਆਪਕ ਦਿਵਸ ਦੇ ਸ਼ੁੱਭ ਮੌਕੇ ‘ਤੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਹ ਸਮਾਰੋਹ 5 ਸਤੰਬਰ ਨੂੰ ਸ਼ਾਮ 4 ਵਜੇ ਟੀਚਰਜ਼ ਹੋਮ ਦੇ ਦੱਤਾ ਤੇ ਪਿਆਸਾ ਹਾਲ ਅਬੋਹਰ ਵਿਖੇ ਹੋਵੇਗਾ। ਕਲੱਬ ਚੇਅਰਮੈਨ ਦੇਵ ਸਿੰਘ ਖਹਿਰਾ, ਪ੍ਰਧਾਨ ਸੰਜੀਵ ਕੁਮਾਰ, ਅਸ਼ਵਨੀ ਭੱਲਾ, ਸਕੱਤਰ ਭੁਪਿੰਦਰ ਉਤਰੇਜਾ, ਵਿਜੈਅੰਤ ਜੁਨੇਜਾ, ਨਵਤੇਜ਼ ਸਿੰਘ ਚਹਿਲ ਆਦਿ ਨੇ ਦੱਸਿਆ ਕਿ ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਡਾ.ਊਸ਼ਾ ਰਾਣਾ ਡੇ ਰਿਟਾਇਰਡ ਪ੍ਰੋਫੈਸਰ ਸੰਸਕ੍ਰਿਤ ਗੋਪੀ ਚੰਦ ਆਰਿਆ ਮਹਿਲਾ ਕਾਲਜ ਅਬੋਹਰ ਸ਼ਿਰਕਤ ਕਰਨਗੇ। ਸਮਾਰੋਹ ਦੀ ਪ੍ਰਧਾਨਗੀ ਵੀ-ਕੇਅਰ ਮਲਟੀ ਸਪੈਸ਼ਲਿਟੀ ਹਸਪਤਾਲ ਅਬੋਹਰ ਦੇ ਡਾ.ਸੁਪ੍ਰਿਯਾ ਪੂਨੀਆ ਕਰਨਗੇ। ਇਸ ਤੋਂ ਇਲਾਵਾ ਸਮਾਜ ਸੇਵੀ ਓਮ ਪ੍ਰਕਾਸ਼ ਜੁਨੇਜਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹਿਣਗੇ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੂਹ ਮੈਂਬਰ ਟੀਚਰਜ਼ ਕਲੱਬ ਅਬੋਹਰ ਤੇ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਅਬੋਹਰ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।
ਪਿਛਲੀ ਖ਼ਬਰ 8 ਸਤੰਬਰ ਦੇ ਸੰਘਰਸ਼ ਨੂੰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਪੂਰਨ ਸਮਰਥਨ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਕੱਲ੍ਹ ਹੋਣਗੇ ਆਮ ਆਦਮੀ ਪਾਰਟੀ ’ਚ ਸ਼ਾਮਲ-ਬੱਗੇਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।