ਨਗਰ ਕੌਂਸਲ ਜ਼ੀਰਾ ਵਲੋਂ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਨਗਰ ਕੌਂਸਲ ਜੀਰਾ ਵਲੋਂ ਸ਼ਹਿਰ ਅੰਦਰ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਸਬੰਧੀ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ ,ਵਾਈਸ ਪ੍ਰਧਾਨ ਰਜੀਵ ਕਮਾਰ ਭੋਲਾ ਤੇ ਵੱਖ-ਵੱਖ ਵਾਰਡਾਂ ਦੇ ਐੱਮ.
ਜ਼ੀਰਾ, 6 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਨਗਰ ਕੌਂਸਲ ਜੀਰਾ ਵਲੋਂ ਸ਼ਹਿਰ ਅੰਦਰ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਸਬੰਧੀ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਨਗਰ ਕੌਂਸਲ ਪ੍ਰਧਾਨ ਧਰਮਪਾਲ ਚੁੱਘ ,ਵਾਈਸ ਪ੍ਰਧਾਨ ਰਜੀਵ ਕਮਾਰ ਭੋਲਾ ਤੇ ਵੱਖ-ਵੱਖ ਵਾਰਡਾਂ ਦੇ ਐੱਮ.ਸੀ. ਸਾਹਿਬਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਖੁਦ ਇਸ ਸਫ਼ਾਈ ਮੁਹਿੰਮ ਵਿਚ ਹਿੱਸਾ ਲਿਆ। ਪ੍ਰਧਾਨ ਧਰਮਪਾਲ ਚੁੱਘ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ 29 ਅਗਸਤ ਤੋਂ ਲੈ ਕੇ 8 ਸਤੰਬਰ ਤੱਕ ਲਗਾਤਾਰ 10 ਦਿਨ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਜਿੱਥੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਬਾਜ਼ਾਰਾਂ ਦੀ ਪੂਰੀ ਤਰ੍ਹਾਂ ਸਫ਼ਾਈ ਕੀਤੀ ਜਾ ਰਹੀ ਹੈ ਉੱਥੇ ਹੀ ਕੂੜਾ ਇਕੱਠਾ ਕਰਨ ਵਾਲੀਆਂ ਮੁੱਖ ਥਾਵਾਂ ਤੋਂ ਕੂੜਾ ਚੁੱਕਵਾ ਕੇ ਉਨ੍ਹਾਂ ਥਾਵਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਨੂੰ ਸਾਫ਼ ਤੇ ਸੁੰਦਰ ਰੱਖਣ ਲਈ ਪ੍ਰਸ਼ਾਸਨ ਦਾ ਸਾਥ ਦੇਣ। ਲੋਕ ਆਪਣੇ ਘਰਾਂ ਤੇ ਦੁਕਾਨਾਂ ਦਾ ਕੂੜਾ ਬਾਹਰ ਸੜਕਾਂ ’ਤੇ ਸੁੱਟਣ ਦੀ ਬਜਾਏ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਵਿਚ ਹੀ ਪਾਉਣ ਤਾਂ ਜੋ ਸ਼ਹਿਰ ਨੂੰ ਬਿਮਾਰੀਆਂ ਤੋਂ ਮੁਕਤ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ। ਇਸ ਮੌਕੇ ਸਫ਼ਾਈ ਇੰਚਾਰਜ ਹਰਵਿੰਦਰ ਸਿੰਘ ਭੁੱਲਰ, ਗੁਰਜੰਟ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਕੌਰ, ਗੁਰਬਖ਼ਸੀਸ ਸਿੰਘ ਸਮੇਤ ਕਈ ਹੋਰ ਪਤਵੰਤੇ ਅਤੇ ਨਗਰ ਕੌਂਸਲ ਦਾ ਸਟਾਫ਼ ਹਾਜ਼ਰ ਸੀ।