07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਜ਼ੀਰਾ, 6 ਸਤੰਬਰ (ਹਰਜੀਤ ਸਿੰਘ ਗਿੱਲ)-ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਮੰਦਿਰ ਵੈੱਲਫੇਅਰ ਸੁਸਾਇਟੀ ਵਲੋਂ ਇੱਥੋਂ ਦੇ ਨਵਾਂ ਜ਼ੀਰਾ ਰੋਡ ’ਤੇ ਸਥਿਤ ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਸਮੇਂ ਮੁੱਖ ਮਹਿਮਾਨ ਡਾ .

ਅਜੀਤ ਡੈਸਕ 07-09-2026
ਜ਼ੀਰਾ, 6 ਸਤੰਬਰ (ਹਰਜੀਤ ਸਿੰਘ ਗਿੱਲ)-ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਮੰਦਿਰ ਵੈੱਲਫੇਅਰ ਸੁਸਾਇਟੀ ਵਲੋਂ ਇੱਥੋਂ ਦੇ ਨਵਾਂ ਜ਼ੀਰਾ ਰੋਡ ’ਤੇ ਸਥਿਤ ਸ਼੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਸਮੇਂ ਮੁੱਖ ਮਹਿਮਾਨ ਡਾ . ਅਰੁਣਾ ਉੱਪਲ ਅਤੇ ਡਾ.ਸੁਭਾਸ਼ ਉੱਪਲ (ਚੇਅਰਮੈਨ ਦੂਨ ਵੈਲੀ ਕੈਂਬਰਿਜ ਸਕੂਲ) ਵਲੋਂ ਹਵਨ ਯੱਗ ਕਰਵਾਇਆ ਗਿਆ। ਸਤਸੰਗ ਕੀਰਤਨ ਉਪਰੰਤ ਸ਼੍ਰੀ ਰਾਮ ਸ਼ਰਣਮ ਵਲੋਂ ਅੰਮ੍ਰਿਤ ਵਾਣੀ ਸਤਿਸੰਗ ਕੀਤਾ ਗਿਆ। ਇਸ ਦੌਰਾਨ ਸੁਖਵਿੰਦਰ ਕੰਡਾ ਪਰਿਵਾਰ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ’ਤੇ ਜਨਮ ਦਿਹਾੜੇ ’ਤੇ 56 ਪ੍ਰਕਾਰ ਦਾ ਭੋਗ ਲਗਾਇਆ ਗਿਆ। ਇਸ ਦੌਰਾਨ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਆਸ਼ੂ ਸਚਦੇਵਾ, ਗੁਰਪ੍ਰੀਤ ਸਿੰਘ ਗੋਰਾ, ਅਸ਼ੋਕ ਕਥੂਰੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਸਮੂਹ ਸ਼ਰਧਾਲੂਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਪਿਆਰਾ ਸਿੰਘ ਢਿੱਲੋਂ, ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਧਰਮਪਾਲ ਚੁੱਘ, ਵਿਜੇ ਧਵਨ, ਅਨਿਲ ਕਾਲੀਆ, ਅਸ਼ੋਕ ਪਲਤਾ, ਸੁਖਵਿੰਦਰ ਕੰਡਾ, ਸਤੀਸ਼ ਜੁਨੇਜਾ, ਸੋਮ ਪ੍ਰਕਾਸ਼ ਬਜਾਜ, ਹਰੀਸ਼ ਤਾਂਗਰਾ, ਸੁਰਿੰਦਰ ਸ਼ਰਮਾ, ਅਸ਼ੋਕ ਮਨਚੰਦਾ , ਜਗਦੇਵ ਸ਼ਰਮਾ, ਨਵੀਨ ਸਚਦੇਵਾ, ਗੁਰਪ੍ਰੀਤ ਸਿੰਘ ਜੱਜ, ਕ੍ਰਿਸ਼ਨ ਕੁਮਾਰ, ਸੁਖਦੇਵ ਰਾਜ ਅਨੇਜਾ, ਸ਼ਿਵ ਲਾਲ ਸ਼ਰਮਾ, ਅਸ਼ੋਕ ਸਚਦੇਵਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਵਿਸ਼ੇਸ਼ ਸਫ਼ਾਈ ਮੁਹਿੰਮ ਦੇ ਚੌਥੇ ਦਿਨ ਸ਼ਿਵਾਲਾ ਮੰਦਰ ਤੋਂ ਲੈ ਕੇ ਸਬਜ਼ੀ ਮੰਡੀ ਤੱਕ ਕਰਵਾਈ ਗਈ ਸਫ਼ਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।