08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

70 ਵੇਂ ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਟੂਰਨਾਮੈਂਟ ’ਚ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੁਰੂਹਰਸਹਾਏ, 7 ਸਤੰਬਰ (ਕਪਿਲ ਕੰਧਾਰੀ)- ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ 70ਵੇਂ ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਟੂਰਨਾਮੈਂਟ (2026-27) ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਟੂਰਨਾਮੈਂਟ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਬਿਹਤਰੀਨ ਖੇਡ ਕਲਾ ਤੇ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਕੁੱਲ 6 ਸੋਨ ਤੇ 4 ਚਾਂਦੀ ਦੇ ਤਗਮੇ ਜਿੱਤੇ।

ਅਜੀਤ ਡੈਸਕ 08-09-2026
ਗੁਰੂਹਰਸਹਾਏ, 7 ਸਤੰਬਰ (ਕਪਿਲ ਕੰਧਾਰੀ)- ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ 70ਵੇਂ ਜ਼ਿਲ੍ਹਾ ਪੱਧਰੀ ਤੀਰ-ਅੰਦਾਜ਼ੀ ਟੂਰਨਾਮੈਂਟ (2026-27) ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਟੂਰਨਾਮੈਂਟ ਵਿਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਬਿਹਤਰੀਨ ਖੇਡ ਕਲਾ ਤੇ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕਰਦਿਆਂ ਕੁੱਲ 6 ਸੋਨ ਤੇ 4 ਚਾਂਦੀ ਦੇ ਤਗਮੇ ਜਿੱਤੇ। ਮੁਕਾਬਲਿਆਂ ਦੌਰਾਨ ਅੰਡਰ-14 ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨ ਤੇ 2 ਚਾਂਦੀ ਦੇ ਤਗਮੇ ਹਾਸਲ ਕਰਕੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਮ ਕੀਤੀ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਨੇ ਵੀ 2 ਸੋਨ ਅਤੇ 2 ਚਾਂਦੀ ਦੇ ਤਗਮੇ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ’ਤੇ ਕਬਜ਼ਾ ਕੀਤਾ। ਲੜਕੀਆਂ ਦੇ ਮੁਕਾਬਲਿਆਂ ਵਿਚ ਵੀ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਨਿਸ਼ਾਨੇਬਾਜ਼ੀ ਦਾ ਪ੍ਰਦਰਸ਼ਨ ਕੀਤਾ। ਅੰਡਰ-14 ਵਰਗ ਵਿਚ ਇਕ ਸੋਨ ਤਗਮਾ ਤੇ ਅੰਡਰ-17 ਵਰਗ ਵਿਚ ਇਕ ਸੋਨ ਤਗਮਾ ਜਿੱਤ ਕੇ ਸਕੂਲ ਦੀਆਂ ਖਿਡਾਰਨਾਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਤੇ ਪ੍ਰਿੰਸੀਪਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ ਦੇ ਨਾਲ-ਨਾਲ ਉਨ੍ਹਾਂ ਦੀ ਕੋਚ ਮਨਦੀਪ ਕੌਰ ਭੁੱਲਰ ਦੀ ਸਖ਼ਤ ਮਿਹਨਤ, ਸਮਰਪਣ ਤੇ ਯੋਗ ਅਗਵਾਈ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਜੇਤੂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਅਸਿਸਟੈਂਟ ਗਵਰਨਰ ਸੰਦੀਪ ਕੰਬੋਜ ਨੂੰ ਡਾਇਰੈਕਟਰ ਜੈਸਰਤ ਸਿੰਘ ਸੰਧੂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਟਿਕਟ ਚੈਕਿੰਗ ਸਟਾਫ਼ ਨੇ ਯਾਤਰੀ ਨੂੰ ਗੁਆਚਾ ਹੋਇਆ ਬੈਗ ਮੋੜ ਕੇ ਸਮਾਜਿਕ ਫ਼ਰਜ਼ ਨਿਭਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।