08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਾਬਾ ਮਸਤ ਰਾਮ ਯੂਥ ਐਂਡ ਸਪੋਰਟਸ ਕਲੱਬ ਸ਼ੇਰ ਖਾਂ ਦੀ ਕਮੇਟੀ ਸਰਬਸੰਮਤੀ ਨਾਲ ਚੁਣੀ

ਕੁੱਲਗੜ੍ਹੀ, 7 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਬਾਬਾ ਮਸਤ ਰਾਮ ਯੂਥ ਐਂਡ ਸਪੋਰਟਸ ਕਲੱਬ ਸ਼ੇਰ ਖਾਂ ਵਲੋਂ ਜਨਰਲ ਬਾਡੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕਲੱਬ ਦੇ ਸਮੂਹ ਮੈਂਬਰਾਂ ਨੇ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ।

ਅਜੀਤ ਡੈਸਕ 08-09-2026
ਕੁੱਲਗੜ੍ਹੀ, 7 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਬਾਬਾ ਮਸਤ ਰਾਮ ਯੂਥ ਐਂਡ ਸਪੋਰਟਸ ਕਲੱਬ ਸ਼ੇਰ ਖਾਂ ਵਲੋਂ ਜਨਰਲ ਬਾਡੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕਲੱਬ ਦੇ ਸਮੂਹ ਮੈਂਬਰਾਂ ਨੇ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ। ਮੀਟਿੰਗ ਦੌਰਾਨ ਸੁਖਵੰਤ ਸਿੰਘ ਜੋਸਨ ਨੂੰ ਸਰਬਸੰਮਤੀ ਨਾਲ ਕਲੱਬ ਦਾ ਪ੍ਰਧਾਨ, ਬਾਜ ਸਿੰਘ ਹਾਂਡਾ ਨੂੰ ਸੀਨੀਅਰ ਮੀਤ ਪ੍ਰਧਾਨ, ਕਸ਼ਮੀਰ ਸਿੰਘ ਜੋਸਨ ਨੂੰ ਜਨਰਲ ਸਕੱਤਰ, ਬਲਦੇਵ ਸਿੰਘ ਲਾਡਾਂ ਨੂੰ ਖ਼ਜ਼ਾਨਚੀ, ਸੁਰਜੀਤ ਸਿੰਘ ਸਾਬਕਾ ਸਰਪੰਚ ਨੂੰ ਸਰਪ੍ਰਸਤ ਤੇ ਸੋਰਵਦੀਪ ਸਿੰਘ ਜੋਸਨ ਨੂੰ ਪੈ੍ੱਸ ਸਕੱਤਰ ਚੁਣਿਆ ਗਿਆ। ਨਵ-ਨਿਯੁਕਤ ਪ੍ਰਧਾਨ ਸੁਖਵੰਤ ਸਿੰਘ ਜੋਸਨ ਨੇ ਸਮੂਹ ਜਨਰਲ ਬਾਡੀ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਮਸਤ ਰਾਮ ਦੇ ਸਥਾਨ ’ਤੇ ਬਣ ਰਹੀ ਇਮਾਰਤ ਦੇ ਕੰਮ ਨੂੰ ਸਾਰਿਆਂ ਦੇ ਸਹਿਯੋਗ ਨਾਲ ਸੁਚੱਜੇ ਢੰਗ ਨਾਲ ਅੱਗੇ ਤੋਰਿਆ ਜਾਵੇਗਾ। ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਸਮੂਹ ਨਗਰ ਵਾਸੀਆਂ ਨੂੰ ਨਾਲ ਲੈ ਕੇ ਮਨਾਇਆ ਜਾਵੇਗਾ।ਕਲੱਬ ਪ੍ਰਧਾਨ ਨੇ ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਕਲੱਬ ਵਲੋਂ ਸਰਗਰਮ ਭੂਮਿਕਾ ਨਿਭਾਉਣ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਬਿਮਾਰੀ ਨੇ ਸਮਾਜ ਅਤੇ ਨੌਜਵਾਨ ਪੀੜ੍ਹੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਕਲੱਬ ਵਲੋਂ ਨਗਰ ਵਿਚ ਜਾਗਰੂਕਤਾ ਤੇ ਸਮਾਜਿਕ ਉਪਰਾਲੇ ਕੀਤੇ ਜਾਣਗੇ ਅਤੇ ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਪਿਆਰ ਅਤੇ ਸਮਝਦਾਰੀ ਨਾਲ ਮੁੱਖ ਧਾਰਾ ਵਿਚ ਲਿਆਉਣ ਲਈ ਯਤਨ ਕੀਤੇ ਜਾਣਗੇ। ਇਸ ਸਮੇਂ ਹਰਪ੍ਰੀਤ ਸਿੰਘ ਸ਼ੇਰ ਖਾਂ, ਅਵਤਾਰ ਸਿੰਘ ਗਾਬੜੀਆ, ਗੁਰਦੀਪ ਸਿੰਘ ਜੋਸਨ, ਕੁਲਦੀਪ ਸਿੰਘ ਜੋਸਨ, ਹਰਜਿੰਦਰ ਸਿੰਘ ਜੋਸਨ, ਗੁਰਚਰਨ ਸਿੰਘ ਕਪਿਲ, ਕੁਲਦੀਪ ਸਿੰਘ ਜੋਸਨ, ਗੁਰਚਰਨ ਸਿੰਘ ਜੋਸਨ, ਸੁਖਦੇਵ ਸਿੰਘ ਜੋਸਨ ਸਮੇਤ ਕਲੱਬ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਰਜਨੀਸ਼ ਦਹੀਯਾ ਨੇ ਹਲਕਾ ਦਿਹਾਤੀ ਦੇ 18 ਆਂਗਣਵਾੜੀ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਅਗਲੀ ਖ਼ਬਰ ਪ੍ਰਕਿਰਤੀ ਕਲੱਬ ਦੀ ਮਹੀਨੇਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।