10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਸੰਪੰਨ

ਜਲਾਲਾਬਾਦ, 8 ਸਤੰਬਰ (ਕਰਨ ਚੁਚਰਾ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੀ. ਡਬਲਯੂ.

ਅਜੀਤ ਡੈਸਕ 09-09-2026
ਜਲਾਲਾਬਾਦ, 8 ਸਤੰਬਰ (ਕਰਨ ਚੁਚਰਾ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਬਰਾਂਚ ਪ੍ਰਧਾਨ ਪਰਮਜੀਤ ਸਿੰਘ ਸੋਹਣਾ ਸਾਂਦੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸੂਬਾ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਭੁੱਲਰ ਅਤੇ ਜੰਗਲਾਤ ਵਰਕਰਜ਼ ਯੂਨੀਅਨ ਦੇ ਪ੍ਰਧਾਨ ਕਾਲਾ ਸਿੰਘ ਸਾਥੀਆਂ ਸਮੇਤ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸੂਬਾ ਜਨਰਲ ਸਕੱਤਰ ਫੁੰਮਣ ਸਿੰਘ ਨੇ ਸਰਕਾਰ ’ਤੇ ਮੁਲਾਜ਼ਮ ਮੰਗਾਂ ਵੱਲ ਧਿਆਨ ਨਾ ਦੇਣ ਦਾ ਦੋਸ਼ ਲਾਉਂਦਿਆਂ 18 ਪ੍ਰਤੀਸ਼ਤ ਡੀ.ਏ. ਲਾਗੂ ਕਰਨ, ਇਨਲਿਸਟਮੈਂਟ/ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਮੀਟਿੰਗ ਵਿਚ ਮਨਿਸਟਰੀਜ਼ ਸਟਾਫ਼ ਦੀ ਹੜਤਾਲ ਦੀ ਹਮਾਇਤ, 12 ਅਗਸਤ ਨੂੰ ਫ਼ਰੀਦਕੋਟ ਰੈਲੀ ਵਿਚ ਸ਼ਮੂਲੀਅਤ ਅਤੇ 22-23 ਸਤੰਬਰ ਨੂੰ ਸੀਵਰੇਜ ਬੋਰਡ ਦੇ ਮੁੱਖ ਦਫ਼ਤਰ ਅੱਗੇ ਦੋ ਰੋਜ਼ਾ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਹਰਵੇਲ ਸਿੰਘ, ਅੱਤਰ ਸਿੰਘ, ਸ਼ਾਮਾ ਨੰਦ, ਬਲਦੇਵ ਰਾਜ, ਜਗਦੀਸ਼ ਕੁਮਾਰ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਬੱਲੂਆਣਾ ਹਲਕੇ ਦੇ ਪਿੰਡ ਵਰਿਆਮ ਖੇੜਾ ਵਿਖੇ ਮੀਟਿੰਗ ਦੌਰਾਨ ਸੰਦੀਪ ਜਾਖੜ ਨੇ ਭਾਜਪਾ ਸਰਕਾਰ ਬਣਾਉਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਬਹਾਦਰ ਖੇੜਾ ਸਕੂਲ ਦੀ ਵਿਦਿਆਰਥਣ ਲੱਛਮੀ ਨੇ ਪ੍ਰਾਪਤ ਕੀਤਾ ਹਾਈ ਜੰਪ ’ਚ ਦੂਸਰਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।