09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬੱਲੂਆਣਾ ਹਲਕੇ ਦੇ ਪਿੰਡ ਵਰਿਆਮ ਖੇੜਾ ਵਿਖੇ ਮੀਟਿੰਗ ਦੌਰਾਨ ਸੰਦੀਪ ਜਾਖੜ ਨੇ ਭਾਜਪਾ ਸਰਕਾਰ ਬਣਾਉਣ ਦਾ ਦਿੱਤਾ ਸੱਦਾ

ਅਬੋਹਰ, 8 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਹਲਕਾ ਬੱਲੂਆਣਾ ਦੇ ਪਿੰਡ ਵਰਿਆਮ ਖੇੜਾ ਵਿਖੇ ਬਾਗੋਰੀਆ ਪਰਿਵਾਰ ਵਲੋਂ ਇਕ ਸ਼ਾਨਦਾਰ ਪ੍ਰੋਗਰਾਮ ਕਰਕੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਜਿਕ ਕਾਰਕੁਨ ਅਸ਼ੋਕ ਬਾਗੋਰੀਆ ਦੇ ਨਿਵਾਸ ਸਥਾਨ ’ਤੇ ਹਾਜ਼ਰ ਪਿੰਡ ਵਾਸੀਆਂ ਨੇ ਹਾਰ ਪਾ ਕੇ ਵਿਧਾਇਕ ਜਾਖੜ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਬੱਲੂਆਣਾ ਹਲਕੇ ਦੇ ਪਿੰਡ ਵਰਿਆਮ ਖੇੜਾ ਵਿਚ ਪਿੰਡ ਵਾਸੀਆਂ ਨੂੰ ਭਾਜਪਾ ਦੀ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਵਿਧਾਇਕ ਸੰਦੀਪ ਜਾਖੜ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 09-09-2026
ਅਬੋਹਰ, 8 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਹਲਕਾ ਬੱਲੂਆਣਾ ਦੇ ਪਿੰਡ ਵਰਿਆਮ ਖੇੜਾ ਵਿਖੇ ਬਾਗੋਰੀਆ ਪਰਿਵਾਰ ਵਲੋਂ ਇਕ ਸ਼ਾਨਦਾਰ ਪ੍ਰੋਗਰਾਮ ਕਰਕੇ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਜਿਕ ਕਾਰਕੁਨ ਅਸ਼ੋਕ ਬਾਗੋਰੀਆ ਦੇ ਨਿਵਾਸ ਸਥਾਨ ’ਤੇ ਹਾਜ਼ਰ ਪਿੰਡ ਵਾਸੀਆਂ ਨੇ ਹਾਰ ਪਾ ਕੇ ਵਿਧਾਇਕ ਜਾਖੜ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਦੌਰਾਨ ਸੰਦੀਪ ਜਾਖੜ ਨੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਸਵਾਗਤ ਲਈ ਬਾਗੋਰੀਆ ਪਰਿਵਾਰ ਦਾ ਧੰਨਵਾਦ ਕੀਤਾ। ਜਾਖੜ ਨੇ ਮੌਜੂਦ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ 2027 ਤਹਿਤ ਪੰਜਾਬ ਵਿਚ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਚੱਲਣ ਵਾਲੀ ਭਾਜਪਾ ਦੀ ਡਬਲ ਇੰਜਨ ਵਾਲੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਕਰਜ਼ਾ ਮੁਕਤ, ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਵਾਲਾ ਰਾਜ ਬਣਾਉਣ ਦੀ ਨੀਂਹ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ ਆਪਣੇ ਸਿਖ਼ਰਾਂ ’ਤੇ ਪਹੁੰਚ ਚੁੱਕਾ ਹੈ। ਅੱਜ ਨਸ਼ਾ ਹਰ ਸ਼ਹਿਰ ਅਤੇ ਪਿੰਡ ਦੀ ਗਲੀ-ਗਲੀ ਵਿਚ ਬੇਖ਼ੌਫੀ ਨਾਲ ਵਿਕ ਰਿਹਾ ਹੈ। ਜਿਸ ਦਾ ਸੇਵਨ ਕਰਕੇ ਨੌਜਵਾਨ ਪੀੜ੍ਹੀ ਨਸ਼ੇ ਦੀ ਲਪੇਟ ਵਿਚ ਆ ਰਹੀ ਹੈ। ਇਸ ਕਾਰਨ ਹਰ ਰੋਜ਼ ਕੋਈ ਨਾ ਕੋਈ ਮੰਦਭਾਗੀ ਖ਼ਬਰ ਸੁਣਨ ਨੂੰ ਮਿਲ ਰਹੀ ਹੈ ਜੋ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ। ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ 4 ਮਹੀਨਿਆਂ ਦੇ ਅੰਦਰ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਨਸ਼ਾ ਖ਼ਤਮ ਹੋਣ ਦੀ ਥਾਂ ਹੋਰ ਵਧਿਆ ਹੈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਧਨਪਤ ਸਿਆਗ, ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾ ਵਾਲੀ ਨੇ ਵੀ ਸੰਦੀਪ ਜਾਖੜ ਦਾ ਪਿੰਡ ਵਰਿਆਮ ਖੇੜਾ ਪਹੁੰਚਣ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਸਰਕਾਰੀ ਸਕੂਲ ਕਿੜਿਆਂਵਾਲਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਵਧਾਇਆ ਇਲਾਕੇ ਦਾ ਮਾਣ ਅਗਲੀ ਖ਼ਬਰ ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।