12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸੁਧੀਰ ਭਾਦੂ ਵਲੋਂ ਸਚਿਨ ਪਾਇਲਟ ਨੂੰ ਵਧਾਈ

ਅਬੋਹਰ, 11 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਦੇ ਸੀਨੀਅਰ ਕਾਂਗਰਸ ਆਗੂ ਸੁਧੀਰ ਭਾਦੂ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲ ਕੇ ਵਧਾਈ ਦਿੱਤੀ ਗਈ। ਇਸ ਦੌਰਾਨ ਸੁਧੀਰ ਭਾਦੂ ਨੇ ਉਨ੍ਹਾਂ ਨੂੰ ਹਲਕਾ ਅਬੋਹਰ ਵਿਚ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ।

ਅਬੋਹਰ ਦੇ ਸੀਨੀਅਰ ਕਾਂਗਰਸ ਆਗੂ ਸੁਧੀਰ ਭਾਦੂ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਵਧਾਈ ਦਿੰਦੇ ਹੋਏ। ਅਜੀਤ ਤਸਵੀਰ 12-09-2026
ਅਬੋਹਰ, 11 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਦੇ ਸੀਨੀਅਰ ਕਾਂਗਰਸ ਆਗੂ ਸੁਧੀਰ ਭਾਦੂ ਵਲੋਂ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲ ਕੇ ਵਧਾਈ ਦਿੱਤੀ ਗਈ। ਇਸ ਦੌਰਾਨ ਸੁਧੀਰ ਭਾਦੂ ਨੇ ਉਨ੍ਹਾਂ ਨੂੰ ਹਲਕਾ ਅਬੋਹਰ ਵਿਚ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ। ਨਵ-ਨਿਯੁਕਤ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੇ ਉਨ੍ਹਾਂ ਨੂੰ ਕਿਹਾ ਕਿ ਹੁਣ ਪੰਜਾਬ ਵਿਧਾਨ ਸਭਾ ਚੋਣਾਂ ’ਚ ਥੋੜ੍ਹਾ ਸਮਾਂ ਹੀ ਬਾਕੀ ਰਹਿ ਗਿਆ ਹੈ। ਤੁਸੀਂ ਹਲਕੇ ਦੀ ਕਾਂਗਰਸ ਲੀਡਰਸ਼ਿਪ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਘਰ-ਘਰ ਪ੍ਰਚਾਰ ਕਰੋ ਤਾਂ ਕਿ ਸੂਬੇ ਵਿਚ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਸਮੇਸ਼ ਨਗਰੀ ਵਿਖੇ ਸਮਾਗਮ ਅੱਜ ਅਗਲੀ ਖ਼ਬਰ ਬਿਨਾਂ ਸਿਰ ਤੋਂ ਮਿਲੀ ਲਾਸ਼ ਦਾ ਅੱਠ ਦਿਨ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।