14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਐਡਵੋਕੇਟ ਹਰਸ਼ਾ ਜੂਨਵਾਲ ਦੇ ਨਿਵਾਸ ’ਤੇ ਸਨਮਾਨ

ਅਬੋਹਰ, 13 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਬਾਰ ਐਸੋਸੀਏਸ਼ਨ ਅਬੋਹਰ ਦੀ ਨਵੀਂ ਚੁਣੀ ਗਈ ਟੀਮ ਦਾ ਐਡਵੋਕੇਟ ਹਰਸ਼ਾ ਜੂਨਵਾਲ ਦੇ ਨਿਵਾਸ ਸਥਾਨ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਨਵੀਂ ਟੀਮ ਦੇ ਅਹੁਦੇਦਾਰਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਸਫਲ ਅਤੇ ਸੁਚਾਰੂ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।

ਬਾਰ ਐਸੋਸੀਏਸ਼ਨ ਦੀ ਨਵੀਂ ਟੀਮ ਦਾ ਐਡਵੋਕੇਟ ਹਰਸ਼ਾ ਜੂਨਵਾਲ ਦੇ ਨਿਵਾਸ ’ਤੇ ਸਨਮਾਨ 14-09-2026
ਅਬੋਹਰ, 13 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਬਾਰ ਐਸੋਸੀਏਸ਼ਨ ਅਬੋਹਰ ਦੀ ਨਵੀਂ ਚੁਣੀ ਗਈ ਟੀਮ ਦਾ ਐਡਵੋਕੇਟ ਹਰਸ਼ਾ ਜੂਨਵਾਲ ਦੇ ਨਿਵਾਸ ਸਥਾਨ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਨਵੀਂ ਟੀਮ ਦੇ ਅਹੁਦੇਦਾਰਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਸਫਲ ਅਤੇ ਸੁਚਾਰੂ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਸਮਾਗਮ ਦੌਰਾਨ ਬਾਰ ਐਸੋਸੀਏਸ਼ਨ ਦੇ ਚੌਥੀ ਵਾਰ ਪ੍ਰਧਾਨ ਬਣੇ ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ, ਉਪ ਪ੍ਰਧਾਨ ਐਡਵੋਕੇਟ ਸ਼ਰੂਤੀ ਭੀਮਵਾਲ, ਸਕੱਤਰ ਐਡਵੋਕੇਟ ਗੌਰਵ ਧੂੜੀਆ ਅਤੇ ਕੈਸ਼ੀਅਰ ਐਡਵੋਕੇਟ ਰਿਧਮ ਵਧਵਾ ਤੋਂ ਇਲਾਵਾ ਐਡਵੋਕੇਟ ਸਿਕੰਦਰ ਕਪੂਰ ਅਤੇ ਐਡਵੋਕੇਟ ਨਰੇਸ਼ ਕੰਬੋਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ । ਇਸ ਮੌਕੇ ਐਡਵੋਕੇਟ ਦੇਸ ਰਾਜ ਕੰਬੋਜ, ਐਡਵੋਕੇਟ ਅਸ਼ੋਕ ਖਨਗਵਾਲ, ਐਡਵੋਕੇਟ ਪ੍ਰਿੰਸ ਰਾਸਰਾਨੀਆ, ਐਡਵੋਕੇਟ ਮਨੀਸ਼ਾ, ਐਡਵੋਕੇਟ ਸੁਭਾਸ਼ ਧੋਲੀਆ, ਐਡਵੋਕੇਟ ਕੰਚਨ ਸਿਡਾਨਾ, ਐਡਵੋਕੇਟ ਨਿਸ਼ਾਂਤ ਤੁਨਗਰੀਆ ਅਤੇ ਐਡਵੋਕੇਟ ਜੋਤੀ ਸਮੇਤ ਬਾਰ ਐਸੋਸੀਏਸ਼ਨ ਦੇ ਹੋਰ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਕੀਲਾਂ ਨੇ ਬਾਰ ਐਸੋਸੀਏਸ਼ਨ ਦੀ ਏਕਤਾ, ਭਾਈਚਾਰਕ ਸਾਂਝ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਹਾਜ਼ਰ ਮੈਂਬਰਾਂ ਨੇ ਨਵੀਂ ਟੀਮ ਨੂੰ ਬਾਰ ਦੀ ਭਲਾਈ, ਵਕੀਲਾਂ ਦੇ ਮਾਨ-ਸਨਮਾਨ ਅਤੇ ਐਸੋਸੀਏਸ਼ਨ ਦੀ ਤਰੱਕੀ ਲਈ ਮਿਲ-ਜੁਲ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਫ਼ਿਰੋਜ਼ਪੁਰ- ਫ਼ਾਜ਼ਿਲਕਾ ਹਾਈਵੇ ’ਤੇ 3 ਥਾਵਾਂ ’ਤੇ ਲਾਇਆ ਧਰਨਾ ਅਗਲੀ ਖ਼ਬਰ ਗੁਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਕੱਪੜਾ ਅਤੇ ਹੋਰ ਸਾਮਾਨ ਸੜ ਕੇ ਸੁਆਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।