14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਲੈਂਡ ਪੁਲਿੰਗ ਨੀਤੀ ਰੱਦ ਕਰਨ ਸਮੇਤ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਭਾਕਿਯੂ ਏਕਤਾ ਉਗਰਾਹਾਂ ਵਲੋਂ ਭਾਜਪਾ ਆਗੂ ਸੁਨੀਲ ਜਾਖੜ ਦੇ ਘਰ ਅੱਗੇ ਰੋਸ ਪ੍ਰਦਰਸ਼ਨ ’ਤੇ ਘਿਰਾਓ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਭਾਕਿਯੂ ਏਕਤਾ ਉਗਰਾਹਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਮੰਗਾਂ ਪ੍ਰਤੀ ਕਥਿਤ ਅਣਦੇਖੀ ਦੇ ਵਿਰੋਧ ਵਿਚ ਭਾਜਪਾ ਆਗੂ ਸੁਨੀਲ ਜਾਖੜ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਭਾਜਪਾ ਆਗੂ ਸੁਨੀਲ ਜਾਖੜ ਦੇ ਘਰ ਦਾ ਘਿਰਾਓ ਕਰਨ ਜਾਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਅਤੇ ਕਿਸਾਨ-ਮਜ਼ਦੂਰ। ਤਸਵੀਰ-ਪ੍ਰਦੀਪ ਕੁਮਾਰ 14-09-2026
ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)-ਭਾਕਿਯੂ ਏਕਤਾ ਉਗਰਾਹਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਮੰਗਾਂ ਪ੍ਰਤੀ ਕਥਿਤ ਅਣਦੇਖੀ ਦੇ ਵਿਰੋਧ ਵਿਚ ਭਾਜਪਾ ਆਗੂ ਸੁਨੀਲ ਜਾਖੜ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੰਗੀ, ਕਮੇਟੀ ਮੈਂਬਰ ਮਾਲਣ ਕੌਰ, ਆਗੂ ਕਰਮਜੀਤ ਕੌਰ ਜਿਉਂਦਾ, ਜ਼ਿਲ੍ਹਾ ਫ਼ਾਜ਼ਿਲਕਾ ਦੇ ਜਨਰਲ ਸਕੱਤਰ ਜਗਸੀਰ ਸਿੰਘ ਘੋਲਾ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿਤਾਂ ਦੇ ਵਿਰੁੱਧ ਹਨ ਅਤੇ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਚੋਣ ਵਾਅਦਿਆਂ ਅਨੁਸਾਰ ਲੋਕ ਪੱਖੀ ਖੇਤੀ ਨੀਤੀ ਲਾਗੂ ਕਰਨ, ਆਬਾਦਕਾਰ ਕਿਸਾਨਾਂ-ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਸੂਦਖ਼ੋਰੀ ਨੂੰ ਨੱਥ ਪਾਉਣ ਲਈ ਕਿਸਾਨ-ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਉਣ, ਪਾਣੀ ਦੇ ਸੰਕਟ ਦੇ ਹੱਲ ਲਈ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਦਰਿਆਵਾਂ ਅਤੇ ਨਹਿਰਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਸਨਅਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਲੈਂਡ ਪੁਲਿੰਗ ਨੀਤੀ ਅਤੇ ਨਿੱਜੀਕਰਨ ਨੂੰ ਵਾਪਸ ਲੈਣ ਦੀ ਮੰਗ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰਾਂ ਵੱਲੋਂ ਕਿਸਾਨ-ਮਜ਼ਦੂਰ ਅੰਦੋਲਨਾਂ ਦੌਰਾਨ ਦਰਜ ਕੀਤੇ ਗਏ ਕੇਸ ਵਾਪਸ ਲੈਣ ਦੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਇਸ ਮੌਕੇ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਆਗੂਆਂ ਨੇ ਸਭਨਾਂ ਵਿਭਾਗਾਂ ਵਿਚ ਠੇਕਾ ਭਰਤੀ ਨੀਤੀ ਰੱਦ ਕਰਕੇ ਪੱਕੀ ਭਰਤੀ ਕਰਨ, ਮੁਲਾਜ਼ਮਾਂ ਦਾ ਡੀ.ਏ.ਜਾਰੀ ਕਰਨ ਅਤੇ ਵੱਖ-ਵੱਖ ਵਿਭਾਗਾਂ ਵਿਚ ਖ਼ਾਲੀ ਪਈਆਂ ਅਸਾਮੀਆਂ ਭਰਨ ਦੀ ਮੰਗ ਵੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਲੈਂਡ ਪੁਲਿੰਗ ਨੀਤੀ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪਾਣੀਆਂ ਦੇ ਪ੍ਰਦੂਸ਼ਣ ਦਾ ਮੁੱਦਾ ਵੀ ਉਠਾਉਂਦਿਆਂ ਮੰਗ ਕੀਤੀ ਕਿ ਦਰਿਆਵਾਂ ਅਤੇ ਨਹਿਰਾਂ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਸਨਅਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਸੱਦੇ ਤਹਿਤ ਕੇਂਦਰ ਸਰਕਾਰ ਦੀਆਂ ਕਿਸਾਨ-ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪੰਜਾਬ ਸਰਕਾਰ ਤੋਂ ਵਿਧਾਨ ਸਭਾ ਦਾ ਤੁਰੰਤ ਵਿਸ਼ੇਸ਼ ਸੈਸ਼ਨ ਬੁਲਾ ਕੇ ਲੈਂਡ ਪੁਲਿੰਗ ਨੀਤੀ ਰੱਦ ਕਰਨ ਅਤੇ ਡਰੋਨਾਂ ਰਾਹੀਂ ਕੀਤੇ ਜਾ ਰਹੇ ਸਰਵੇ ਬੰਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਜਗਸੀਰ ਸਿੰਘ ਝੁੰਬਾਂ, ਸੰਗਤ ਬਲਾਕ ਦੇ ਆਗੂ ਰਾਮ ਸਿੰਘ, ਫ਼ਾਜ਼ਿਲਕਾ ਦੇ ਵਿੱਤ ਸਕੱਤਰ ਬਲਜੀਤ ਸਿੰਘ, ਆਗੂ ਮੁਨਸ਼ੀ ਰਾਮ ਅਬੋਹਰ, ਅਮਰਜੀਤ ਸਿੰਘ ਬਿੱਟੂ, ਹੜ੍ਹ ਪੀੜਤ ਸੰਘਰਸ਼ ਕਮੇਟੀ ਫ਼ਾਜ਼ਿਲਕਾ ਦੇ ਆਗੂ ਮਨਜੀਤ ਸਿੰਘ ਘੱਦੜਾ, ਗੀਤਕਾਰ ਹਰਬੰਸ ਸਿੰਘ ਘਣੀਆਂ, ਗੁਰਤੇਜ ਸਿੰਘ ਖੁੱਡੀਆਂ, ਮਲਕੀਤ ਸਿੰਘ ਗੱਗੜ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਜਸਵੰਤ ਸਿੰਘ ਟਿੱਕਾ ਸ਼੍ਰੋਮਣੀ ਅਕਾਲੀ ਦਲ ਜਰਨਲ ਕੌਂਸਲ ਦੇ ਮੈਂਬਰ ਨਿਯੁਕਤ ਅਗਲੀ ਖ਼ਬਰ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਫ਼ਿਰੋਜ਼ਪੁਰ- ਫ਼ਾਜ਼ਿਲਕਾ ਹਾਈਵੇ ’ਤੇ 3 ਥਾਵਾਂ ’ਤੇ ਲਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।