16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਾਬਾ ਦੀਪ ਸਿੰਘ ਨਗਰ ਦੇ ਵਾਸੀ ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ

ਅਬੋਹਰ, 15 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੇ ਵਾਰਡ ਨੰਬਰ 4 ਬਾਬਾ ਦੀਪ ਸਿੰਘ ਨਗਰ ਗਲੀ ਨੰਬਰ 1 ਦੇ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਬਦਹਾਲ ਸੀਵਰੇਜ ਵਿਵਸਥਾ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ । ਪ੍ਰਸ਼ਾਸਨ ਦੀ ਅਣਦੇਖੀ ਤੋਂ ਤੰਗ ਆ ਕੇ ਇਲਾਕਾ ਵਾਸੀਆਂ ਨੇ ਆਗਾਮੀ ਚੋਣਾਂ ’ਚ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ ।

ਅਬੋਹਰ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਓਵਰਫ਼ਲੋ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਬਾਰੇ ਜਾਣਕਾਰੀ ਦਿੰਦਾ ਹੋਇਆ ਵਿਅਕਤੀ । ਅਜੀਤ ਤਸਵੀਰ 16-09-2026
ਅਬੋਹਰ, 15 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੇ ਵਾਰਡ ਨੰਬਰ 4 ਬਾਬਾ ਦੀਪ ਸਿੰਘ ਨਗਰ ਗਲੀ ਨੰਬਰ 1 ਦੇ ਨਿਵਾਸੀ ਪਿਛਲੇ ਲੰਮੇ ਸਮੇਂ ਤੋਂ ਬਦਹਾਲ ਸੀਵਰੇਜ ਵਿਵਸਥਾ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ । ਪ੍ਰਸ਼ਾਸਨ ਦੀ ਅਣਦੇਖੀ ਤੋਂ ਤੰਗ ਆ ਕੇ ਇਲਾਕਾ ਵਾਸੀਆਂ ਨੇ ਆਗਾਮੀ ਚੋਣਾਂ ’ਚ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ । ਲੋਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵੀ ਰਾਜਨੇਤਾ ਮੁਹੱਲੇ ਵਿੱਚ ਵੋਟਾਂ ਮੰਗਣ ਆਉਂਦਾ ਹੈ ਤਾਂ ਉਹ ਆਪਣੀ ਖ਼ੁਦ ਦੀ ਜ਼ਿੰਮੇਵਾਰੀ ’ਤੇ ਆਵੇ, ਕਿਉਂਕਿ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਉਹ ਆਪ ਜ਼ਿੰਮੇਵਾਰ ਹੋਵੇਗਾ । ਮੁਹੱਲਾ ਵਾਸੀਆਂ ਨੇ ਦੱਸਿਆ ਕਿ ਪਿਛਲੇ ਕਰੀਬ ਇਕ ਸਾਲ ਤੋਂ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਜਮ੍ਹਾ ਹੈ। ਨਿਕਾਸੀ ਨਾ ਹੋਣ ਕਾਰਨ ਮੇਨ ਹੋਲ ਵੀ ਟੁੱਟ ਚੁੱਕੇ ਹਨ ਅਤੇ ਇਹ ਗੰਦਾ ਪਾਣੀ ਮਕਾਨਾਂ ਦੀਆਂ ਨੀਂਹਾਂ ਵਿਚ ਵੜ ਰਿਹਾ ਹੈ, ਜਿਸ ਨਾਲ ਘਰਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਪਾਣੀ ਖੜ੍ਹਾ ਰਹਿਣ ਕਾਰਨ ਮੱਛਰਾਂ ਦੀ ਭਰਮਾਰ ਹੋ ਚੁੱਕੀ ਹੈ, ਜਿਸ ਨਾਲ ਡੇਂਗੂ ਅਤੇ ਮਲੇਰੀਆ ਵਰਗੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਨੂੰ ਕੋਈ ਬਿਮਾਰੀ ਹੁੰਦੀ ਹੈ ਤਾਂ ਇਸ ਲਈ ਪ੍ਰਸ਼ਾਸਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਖ਼ੁਦ ਪੰਪ (ਸਟਕਾ) ਲਗਾ ਕੇ ਗੰਦਾ ਪਾਣੀ ਮੇਨ ਰੋਡ ’ਤੇ ਛੱਡਣਗੇ। ਇਸੇ ਮੁਹੱਲੇ ਦੇ ਰਹਿਣ ਵਾਲੇ ਸੁਤੰਤਰਤਾ ਸੰਗਰਾਮੀ ਗੁਰਦਿੱਤ ਸਿੰਘ ਦੇ ਪੁੱਤਰ ਨ ੇ ਆਪਣਾ ਦਰਦ ਬਿਆਨ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ਸਮਾਗਮ ’ਚ ਸਨਮਾਨਿਤ ਕਰਨ ਲਈ ਸੱਦਾ ਭੇਜਿਆ ਗਿਆ ਸੀ, ਪਰ ਉਨ੍ਹਾਂ ਨੇ ਇਹ ਕਹਿ ਕੇ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦੇ ਮੁਹੱਲੇ ਦੀ ਸੀਵਰੇਜ ਸਮੱਸਿਆ ਦਾ ਹੱਲ ਹੀ ਉਨ੍ਹਾਂ ਲਈ ਸਭ ਤੋਂ ਵੱਡਾ ਸਨਮਾਨ ਹੋਵੇਗਾ।
ਪਿਛਲੀ ਖ਼ਬਰ ਉਸਾਰੀ ਕਿਰਤੀ ਲਾਭਪਾਤਰੀਆਂ ਵਲੋਂ ਏਟਕ ਦੀ ਅਗਵਾਈ ’ਚ ਲੇਬਰ ਦਫ਼ਤਰ ਜਲਾਲਾਬਾਦ ਅੱਗੇ ਧਰਨਾ ਅਗਲੀ ਖ਼ਬਰ ਸਕੂਲ ਦੇ ਖੇਡ ਮੈਦਾਨ ’ਚ ਮੋਬਾਈਲ ਟਾਵਰ ਲਗਾਉਣ ਖ਼ਿਲਾਫ਼ ਲਾਇਆ ਪੱਕਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।