22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸੁਹਾਨੀ ਡੋਡਾ ਨੇ ਪਿੰਡ ਭੰਗਰ ਖੇੜਾ ’ਚ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਹਾਨੀ ਡੋਡਾ ਵਲੋਂ ਹਲਕੇ ਦੇ ਪਿੰਡ ਭੰਗਰ ਖੇੜਾ ਵਿਖੇ ਪੰਜਾਬ ਸਰਕਾਰ ਵਲੋਂ ਨਵੇਂ ਬਣਾਏ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ’ਚ ਨਵੀਂ ਬਣੀ ਵਾਲੀਬਾਲ ਦੀ ਟੀਮ ਸ਼ੁਰੂ ਰੱਖਿਆ ਤੇ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਲਈ ਖੇਡ ਕਿੱਟਾਂ ਵੀ ਵੰਡੀਆਂ।

ਅਜੀਤ ਡੈਸਕ 22-09-2026
ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੁਹਾਨੀ ਡੋਡਾ ਵਲੋਂ ਹਲਕੇ ਦੇ ਪਿੰਡ ਭੰਗਰ ਖੇੜਾ ਵਿਖੇ ਪੰਜਾਬ ਸਰਕਾਰ ਵਲੋਂ ਨਵੇਂ ਬਣਾਏ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ’ਚ ਨਵੀਂ ਬਣੀ ਵਾਲੀਬਾਲ ਦੀ ਟੀਮ ਸ਼ੁਰੂ ਰੱਖਿਆ ਤੇ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਦੇ ਸਮਾਨ ਲਈ ਖੇਡ ਕਿੱਟਾਂ ਵੀ ਵੰਡੀਆਂ। ਇਸ ਦੌਰਾਨ ਪਿੰਡ ਦੇ ਸਰਪੰਚ ਸਰਬਜੀਤ ਕੌਰ ਧਾਲੀਵਾਲ ਵਲੋਂ ਹਲਕਾ ਇੰਚਾਰਜ ਸੁਹਾਨੀ ਡੋਡਾ ਨੂੰ ਪਿੰਡ ਦੀਆਂ ਹੋਰ ਮੰਗਾਂ ਤੇ ਸਮੱਸਿਆਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਸਾਢੇ ਚਾਰ ਸਾਲ ਸੂਬੇ ਨੂੰ ਵਿਕਾਸ ਤੇ ਤਰੱਕੀ ਪੱਖੋਂ ਸਿਖਰ ’ਤੇ ਪਹੁੰਚਾਇਆ ਹੈ। ਤੁਸੀਂ ਵੀ ਆਗਾਮੀ ਵਿਧਾਨ ਸਭਾ ਚੋਣਾਂ ’ਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਨੂੰ ਜਿਤਾਓ। ਇਸ ਮੌਕੇ ਸੀਨੀਅਰ ਆਗੂ ਜਗਜੀਤ ਸਿੰਘ ਧਾਲੀਵਾਲ, ਪੰਚ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ 63 ਟਰੈਕਟਰਾਂ ਦੇ ਵਿਸ਼ਾਲ ਕਾਫ਼ਲੇ ਨਾਲ ਨਸ਼ਾ ਮੁਕਤ ਪੰਜਾਬ ਯਾਤਰਾ ’ਚ ਪਹੁੰਚੇ ਰਾਣਾ ਜਮਾਲਕੇ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਖੁੱਬਣ ਦੇ ਵਿਕਾਸ ਕਾਰਜਾਂ ਲਈ 16 ਲੱਖ 50 ਹਜ਼ਾਰ ਦੀ ਗਰਾਂਟ ਜਾਰੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।