23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹਲਕਾ ਫਿਰੋਜ਼ਪੁਰ ਸ਼ਹਿਰੀ ਵਿਖੇ ਵਿਧਾਇਕ ਭੁੱਲਰ ਨੇ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ

ਫ਼ਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਸੌਖੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਖੇ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਖੁਦ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸਿਹਤ ਕਾਰਡ ਦੇ ਲਾਭਾਂ ਅਤੇ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ।

ਅਜੀਤ ਡੈਸਕ 23-09-2026
ਫ਼ਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਸੌਖੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿਖੇ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਖੁਦ ਲੋਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸਿਹਤ ਕਾਰਡ ਦੇ ਲਾਭਾਂ ਅਤੇ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ। ਵਿਧਾਇਕ ਭੁੱਲਰ ਨੇ ਕਿਹਾ ਕਿ ਸਿਹਤ ਹਰ ਵਿਅਕਤੀ ਦੀ ਮੁੱਢਲੀ ਲੋੜ ਹੈ ਅਤੇ ਆਰਥਿਕ ਤੰਗੀ ਕਾਰਨ ਕਿਸੇ ਵੀ ਪਰਿਵਾਰ ਨੂੰ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਯੋਗ ਪਰਿਵਾਰ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣਾ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਸਿਹਤ ਕਾਰਡ ਲੋਕਾਂ ਲਈ ਸਿਰਫ਼ ਇਕ ਕਾਰਡ ਨਹੀਂ, ਬਲਕਿ ਲੋੜ ਦੇ ਸਮੇਂ ਸਿਹਤ ਸਹੂਲਤਾਂ ਤੱਕ ਪਹੁੰਚ ਦਾ ਇਕ ਮਹੱਤਵਪੂਰਨ ਸਾਧਨ ਹਨ। ਸਰਕਾਰ ਵਲੋਂ ਯੋਗ ਲਾਭਪਾਤਰੀਆਂ ਤੱਕ ਕਾਰਡ ਪਹੁੰਚਾਉਣ ਲਈ ਕੈਂਪਾਂ ਅਤੇ ਘਰ-ਘਰ ਵੰਡ ਦੀ ਪ੍ਰਕਿਰਿਆ ਨੂੰ ਵੀ ਅੱਗੇ ਵਧਾਇਆ ਜਾ ਰਿਹਾ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਬਾਰੇ ਜਾਗਰੂਕ ਕਰਨ ’ ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਦਿਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ‘ਆਪ’ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਪੁਲਿਸ ਨੇ 120 ਗੁੰਮ ਹੋਏ, ਖੋਹੇ ਅਤੇ ਚੋਰੀਸ਼ੁਦਾ ਮੋਬਾਈਲ ਟਰੇਸ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਹੁਣ ਤੱਕ 459... ਅਗਲੀ ਖ਼ਬਰ ਵਿਧਾਇਕ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।