25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਧਾਇਕ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ‘ਚੱਕਰਾਂ ਵਾਲੇ ਝੁੱਗੇ’ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਦੱਸਿਆ ਕਿ ਸ਼ਰਧਾਲੂਆਂ ਲਈ 2 ਦਿਨ ਤੇ 3 ਰਾਤਾਂ ਦੀ ਇਸ ਯਾਤਰਾ ਦੌਰਾਨ ਏ.

ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ‘ਚੱਕਰਾਂ ਵਾਲੇ ਝੁੱਗੇ’ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸਵਨਾ ਨੇ ਦੱਸਿਆ ਕਿ ਸ਼ਰਧਾਲੂਆਂ ਲਈ 2 ਦਿਨ ਤੇ 3 ਰਾਤਾਂ ਦੀ ਇਸ ਯਾਤਰਾ ਦੌਰਾਨ ਏ.ਸੀ.ਸਲੀਪਰ ਬੱਸ, ਰਹਿਣ ਲਈ ਹੋਟਲ ਤੇ ਭੋਜਨ ਸਮੇਤ ਸਾਰੀਆਂ ਸਹੂਲਤਾਂ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਆਸਥਾ ਦਾ ਸਤਿਕਾਰ ਤੇ ਸੁਖਦ ਯਾਤਰਾ ਦਾ ਪ੍ਰਬੰਧ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਵਾਰਡ ਨੰਬਰ 14 ਦੇ ਕੌਂਸਲਰ ਪਿੰਦਰ, ਵਾਰਡ 23 ਦੇ ਇੰਚਾਰਜ ਅਨਿਲ ਸੇਠੀ, ਸ਼ਾਨੂੰ ਸੇਠੀ ਤੇ ਹੋਰ ‘ਆਪ’ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਏ.ਪੀ. ਖਾਦ ਦਾ ਟੋਕਨ ਲੈਣ ਲਈ ਕਿਸਾਨਾਂ ਨੇ ਰੈਸਟ ਹਾਊਸ ਘੇਰਿਆ ਖਾਦ ਲੈਣ ਲਈ ਕਿਸਾਨ ਹੋ ਰਹੇ ਹਨ ਖੱਜਲ-ਖੁਆਰ ਅਗਲੀ ਖ਼ਬਰ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਬਰਸੀ ਸਮਾਗਮ ਦੇ ਸੰਬੰਧ ਵਿਚ ਸਹਿਜ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।