26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਯੂਥ ਆਗੂ ਰਾਕੇਸ਼ ਕੁਮਾਰ ਰਾਧਾ ਆਪਣੇ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਪਿੰਡ ਰਾਮਪੁਰਾ ਵਿਖੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਸਲੇਮਸ਼ਾਹ ਦੇ ਪ੍ਰਮੁੱਖ ਯੂਥ ਆਗੂ ਰਾਕੇਸ਼ ਕੁਮਾਰ ਰਾਧਾ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਰਾਕੇਸ਼ ਕੁਮਾਰ ਰਾਧਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਧਾਰਮਿਕ ਸਿਰੋਪਾਓ ਭੇਟ ਕਰਕੇ ਪਾਰਟੀ ਵਿਚ ਜੀ ਆਇਆਂ ਆਖਿਆ।

ਅਜੀਤ ਡੈਸਕ 26-09-2026
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਪਿੰਡ ਰਾਮਪੁਰਾ ਵਿਖੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਸਲੇਮਸ਼ਾਹ ਦੇ ਪ੍ਰਮੁੱਖ ਯੂਥ ਆਗੂ ਰਾਕੇਸ਼ ਕੁਮਾਰ ਰਾਧਾ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਰਾਕੇਸ਼ ਕੁਮਾਰ ਰਾਧਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਧਾਰਮਿਕ ਸਿਰੋਪਾਓ ਭੇਟ ਕਰਕੇ ਪਾਰਟੀ ਵਿਚ ਜੀ ਆਇਆਂ ਆਖਿਆ। ਇਹ ਸਮਾਗਮ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਦੀ ਵਿਸ਼ੇਸ਼ ਮੌਜੂਦਗੀ ਹੇਠ ਹੋਇਆ। ਇਸ ਮੌਕੇ ਸਾਬਕਾ ਵਿਧਾਇਕ ਡਾ.ਮਹਿੰਦਰ ਰਿਣਵਾ, ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ, ਕੌਸ਼ਲ ਬੂਕ, ਫ਼ਰਿਸ਼ਤਾ ਦਹੂਜਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ। ਪਾਰਟੀ ’ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਦੀ ਕਦਰ ਕਰਦੀ ਹੈ ਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਤੇ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ। ਇਸ ਮੌਕੇ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਆਖਿਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਵਿਚ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਕਰਵਾਇਆ ਗਿਆ ਸਮੂਹਿਕ ਗਾਇਨ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।