26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ‘ਫ਼ਰਾਈਡੇ, ਡਰਾਈ ਡੇ’ ਤਹਿਤ ਡੇਂਗੂ ਵਿਰੋਧੀ ਮੁਹਿੰਮ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ’ਤੇ ਸਿਵਲ ਸਰਜਨ ਡਾ.

ਅਜੀਤ ਡੈਸਕ 26-09-2026
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀਆਂ ਹਦਾਇਤਾਂ ’ਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਫ਼ਾਜ਼ਿਲਕਾ ਵਿਖੇ ‘ਫ਼ਰਾਈਡੇ, ਡਰਾਈ ਡੇ’ ਤਹਿਤ ਡੇਂਗੂ ਵਿਰੋਧੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ, ਆਸ਼ਾ ਵਰਕਰਾਂ ਤੇ ਨਰਸਿੰਗ ਵਿਦਿਆਰਥੀਆਂ ਨੇ ਰਾਧਾ ਸੁਆਮੀ ਕਾਲੋਨੀ, ਆਦਰਸ਼ ਨਗਰ, ਮਲਕਾਣਾ ਮੁਹੱਲਾ ਸਮੇਤ ਵੱਖ-ਵੱਖ ਇਲਾਕਿਆਂ ਵਿਚ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ। ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਕਰਨਬੀਰ ਸਿੰਘ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿਚ ਪਨਪਦਾ ਹੈ, ਇਸ ਲਈ ਘਰਾਂ ਤੇ ਦਫ਼ਤਰਾਂ ਦੇ ਕੂਲਰਾਂ, ਗਮਲਿਆਂ ਤੇ ਛੱਤਾਂ ’ਤੇ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਤੇ ਬਚਾਅ ਦੇ ਤਰੀਕੇ ਅਪਣਾਉਣ ਦੀ ਸਲਾਹ ਦਿੱਤੀ।
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਰਾਸ਼ਟਰੀ ਪੱਧਰ ਦੀਆਂ ਖੇਡਾਂ ’ਚ ਅਜੰਪਸ਼ਨ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।