ਨੈਸ਼ਨਲ ਡਿਗਰੀ ਕਾਲਜ ’ਚ ਲੇਖ ਲਿਖਣ ਮੁਕਾਬਲਾ ਕਰਵਾਇਆ
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਵਿਖੇ ‘ਮੇਰਾ ਯੁਵਾ ਭਾਰਤ’ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੇਖ ਲਿਖਣ ਮੁਕਾਬਲਾ ਕਰਵਾਇਆ ਗਿਆ। ਕਾਲਜ ਇੰਚਾਰਜ ਸਹਾਇਕ ਪ੍ਰੋਫ਼ੈਸਰ ਅਕਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪੰਡਿਤ ਦੀਨ ਦਿਆਲ ਦੇ ਜੀਵਨ ਤੇ ਰਾਸ਼ਟਰ ਨਿਰਮਾਣ ਵਿਚ ਉਨ੍ਹਾਂ ਦੇ ਯੋਗਦਾਨ ’ਤੇ ਲੇਖ ਲਿਖੇ।
ਅਜੀਤ ਡੈਸਕ
26-09-2026