ਵਿਧਾਇਕ ਸਵਨਾ ਵਲੋਂ ਮਨੀਸ਼ ਸਿਸੋਦੀਆ ਨਾਲ ਮੀਟਿੰਗ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱਕੀ ਕਰਨ ਦਾ ਮੁੱਦਾ ਉਠਾਇਆ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਤੇ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਹੋਈ ਵਿਸਥਾਰਪੂਰਵਕ ਚਰਚਾ
ਫ਼ਾਜ਼ਿਲਕਾ, 25 ਸਤੰਬਰ(ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਹਲਕੇ ਵਿਚ ਚੱਲ ਰਹੀਆਂ ਬੂਥ ਪੱਧਰੀ ਪਾਰਟੀ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ
26-09-2026