26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਫ਼ਾਜ਼ਿਲਕਾ ’ਚ ਬੇਕਰੀਆਂ ਦੀ ਚੈਕਿੰਗ, ਸਫ਼ਾਈ ’ਚ ਕਮੀ ’ਤੇ ਕੱਟੇ ਚਲਾਨ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਕਮਿਸ਼ਨਰ ਫੂਡ ਸੇਫ਼ਟੀ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਬੇਕਰੀਆਂ ਦੀ ਚੈਕਿੰਗ ਮੁਹਿੰਮ ਚਲਾਈ ਗਈ। ਸਿਵਲ ਸਰਜਨ ਫ਼ਾਜ਼ਿਲਕਾ ਡਾ.

ਅਜੀਤ ਡੈਸਕ 26-09-2026
ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)- ਕਮਿਸ਼ਨਰ ਫੂਡ ਸੇਫ਼ਟੀ ਐਡਮਨਿਸਟਰੇਸ਼ਨ ਪੰਜਾਬ ਕੰਵਲਪ੍ਰੀਤ ਕੌਰ ਬਰਾੜ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਬੇਕਰੀਆਂ ਦੀ ਚੈਕਿੰਗ ਮੁਹਿੰਮ ਚਲਾਈ ਗਈ। ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਨਿਰਦੇਸ਼ਾਂ ’ਤੇ ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਅਬੋਹਰ ਤੇ ਫ਼ਾਜ਼ਿਲਕਾ ਦੀਆਂ 10 ਬੇਕਰੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਦੌਰਾਨ ਕੱਚੇ ਮਾਲ, ਸਟੋਰੇਜ ਤੇ ਸਫ਼ਾਈ ਦੇ ਪ੍ਰਬੰਧਾਂ ਨੂੰ ਪਰਖਿਆ ਗਿਆ ਜਿਨ੍ਹਾਂ ਬੇਕਰੀਆਂ ਵਿਚ ਖ਼ਾਮੀਆਂ ਪਾਈਆਂ ਗਈਆਂ, ਉਨ੍ਹਾਂ ਨੂੰ ਇੰਪਰੂਵਮੈਂਟ ਨੋਟਿਸ ਜਾਰੀ ਕੀਤੇ ਗਏ ਜਦਕਿ ਗੰਭੀਰ ਅਣਗਹਿਲੀ ਤੇ ਅਣ-ਹਾਈਜੀਨਿਕ ਹਾਲਾਤ ਮਿਲਣ ’ਤੇ 4 ਬੇਕਰੀਆਂ ਦੇ ਚਲਾਨ ਕੱਟੇ ਗਏ, ਜੋ ਅਦਾਲਤ ਵਿਚ ਪੇਸ਼ ਕੀਤੇ ਜਾਣਗੇ। ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ ਨੇ ਬੇਕਰੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਫੂਡ ਸੇਫ਼ਟੀ ਐਕਟ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਨ ਤੇ ਵਰਕਰਾਂ ਦੇ ਮੈਡੀਕਲ ਫਿਟਨੈੱਸ ਸਰਟੀਫਿਕੇਟ ਯਕੀਨੀ ਬਣਾਉਣ। ਵਿਭਾਗ ਨੇ ਸਪਸ਼ਟ ਕੀਤਾ ਕਿ ਅਜਿਹੀ ਚੈਕਿੰਗ ਭਵਿੱਖ ਵਿਚ ਵੀ ਜਾਰੀ ਰਹੇਗੀ।
ਪਿਛਲੀ ਖ਼ਬਰ ਲਾਪਰਵਾਹੀ ਨਾਲ ਗੱਡੀ ਚਲਾ ਕੇ 2 ਜਣਿਆਂ ਨੂੰ ਜ਼ਖਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।