29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹੈਰੋਇਨ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨੇ ਪਿੰਡ ਡੱਬਵਾਲੀ ਕਲਾ ਵਿਖੇ ਮੌਜੂਦ ਸੀ ਤਾਂ 2 ਨੌਜਵਾਨ ਲੜਖੜਾ ਕੇ ਆ ਰਹੇ ਸਨ।

ਅਜੀਤ ਡੈਸਕ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨੇ ਪਿੰਡ ਡੱਬਵਾਲੀ ਕਲਾ ਵਿਖੇ ਮੌਜੂਦ ਸੀ ਤਾਂ 2 ਨੌਜਵਾਨ ਲੜਖੜਾ ਕੇ ਆ ਰਹੇ ਸਨ। ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ਹੈਰੋਇਨ ਦਾ ਸੇਵਨ ਕਰਕੇ ਪੁਰਾਣੀ ਕਾਟਨ ਫ਼ੈਕਟਰੀ ਡੱਬਵਾਲੀ ਕਲਾ ਤੋਂ ਆ ਰਹੇ ਹਨ। ਪੁਲਿਸ ਨੇ ਸੰਦੀਪ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਮੋਹਲ਼ਾ ਅਤੇ ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਾਣੀ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਇਕ ਹਫ਼ਤਾ ਬੀਤਣ ਦੇ ਬਾਵਜੂਦ ਆਮ ਆਦਮੀ ਪਾਰਟੀ ਅਬੋਹਰ ਦਾ ਰਿਪੋਰਟ ਕਾਰਡ ਪੇਸ਼ ਨਹੀਂ ਕਰ ਸਕੀ, ਨਿੱਜੀ ਟਿੱਪਣੀਆਂ ਦੀ ਬਜਾਏ ਕੰ... ਅਗਲੀ ਖ਼ਬਰ ਡੀ.ਏ.ਵੀ ਕਾਲਜ ਅਬੋਹਰ ਵਿਚ ਦੋ ਰੋਜ਼ਾ ਟੇਲੈਂਟ ਹੰਟ-2026 ਯਾਦਗਾਰੀ ਹੋ ਨਿੱਬੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।