29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਐਨ.ਐੱਚ.ਐੱਮ. ਕਰਮਚਾਰੀਆਂ ਨੇ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਰਾਸ਼ਟਰੀ ਸਿਹਤ ਮਿਸ਼ਨ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਕਰਮਚਾਰੀਆਂ ਵਲੋਂ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਰਤਨਪਾਲ ਦੀ ਅਗਵਾਈ ਹੇਠ ਇਕੱਠੇ ਹੋਏ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ।

ਅਜੀਤ ਡੈਸਕ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਰਾਸ਼ਟਰੀ ਸਿਹਤ ਮਿਸ਼ਨ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਕਰਮਚਾਰੀਆਂ ਵਲੋਂ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਰਤਨਪਾਲ ਦੀ ਅਗਵਾਈ ਹੇਠ ਇਕੱਠੇ ਹੋਏ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਅਹਿਮ ਭੂਮਿਕਾ ਨਿਭਾਉਣ ਦੇ ਬਾਵਜੂਦ ਸਰਕਾਰ ਵਲੋਂ ਮੰਗਾਂ ਮੰਨਣ ਦੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ 1 ਅਕਤੂਬਰ ਨੂੰ ਰਾਜ ਭਰ ਵਿਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ ਤੇ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਰਾਜੇਸ਼ ਕੁਮਾਰ, ਡਾ. ਸੁਨੀਤਾ ਕੰਬੋਜ, ਬਲਜੀਤ ਸੰਧੂ, ਜਸਪਿੰਦਰ ਕੌਰ, ਕ੍ਰਿਸ਼ਨ ਕੰਬੋਜ, ਆਕਾਸ਼ ਕੰਬੋਜ, ਕੁਲਦੀਪ ਸਿੰਘ, ਮਨਜਿੰਦਰ ਸਿੰਘ, ਮੰਜੂ ਰਾਣੀ, ਸੁਰਿੰਦਰ ਕੁਮਾਰ ਅਤੇ ਅਰਵਿੰਦ ਕੁਮਾਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਾਵਰਕਾਮ ਸਬ ਡਿਵੀਜ਼ਨ ਖੂਈ ਖੇੜਾ ਦੇ ਆਰ.ਏ. ਨੂੰ ਰਿਲੀਵ ਨਾ ਕਰਨ ’ਤੇ ਕਮਾਲ ਵਾਲਾ ਵਾਸੀਆਂ ਨੇ ਲਗਾਇਆ ਧਰਨਾ ਅਗਲੀ ਖ਼ਬਰ ਰਜਿਸਟਰੇਸ਼ਨ ਤੋਂ ਬਾਅਦ ਹੁਣ ਬਜ਼ੁਰਗਾਂ ਨੂੰ ਮਿਲਣਗੇ ਸਹਾਇਕ ਉਪਕਰਨ, ਅੱਜ ਲੱਗੇਗਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।