30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਕਿਹਾ, ਸਰਕਾਰ ਵਲੋਂ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਅਤੇ ਉਸ ਉਪਰੰਤ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵਲੋਂ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ ਵਿਚ ਬੈਠਣਾ ਪੈਂਦਾ ਹੈ ਉੱਥੇ ਹੀ ਖ਼ਰੀਦ, ਲਿਫ਼ਟਿੰਗ ਤੇ ਜਾਮ ਦੀ ਸਮੱਸਿਆ ਆਉਂਦੀ ਹੈ, ਸੋ ਕਿਸਾਨ ਵੀਰ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਕਟਵਾਉਣ।

ਅਜੀਤ ਡੈਸਕ 30-09-2026
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਅਤੇ ਉਸ ਉਪਰੰਤ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵਲੋਂ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ ਵਿਚ ਬੈਠਣਾ ਪੈਂਦਾ ਹੈ ਉੱਥੇ ਹੀ ਖ਼ਰੀਦ, ਲਿਫ਼ਟਿੰਗ ਤੇ ਜਾਮ ਦੀ ਸਮੱਸਿਆ ਆਉਂਦੀ ਹੈ, ਸੋ ਕਿਸਾਨ ਵੀਰ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਕਟਵਾਉਣ। ਉਨ੍ਹਾਂ ਅੱਗੇ ਕਿਹਾ ਕਿ ਮੰਡੀ ਵਿਚ ਝੋਨਾ ਲਿਆਉਣ ਸਮੇਂ ਉਸ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੱਕ ਹੋਣੀ ਚਾਹੀਦੀ ਹੈ ਕਿਉਂਕਿ ਸਰਕਾਰ ਵਲੋਂ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ 100 ਮੰਡੀਆਂ ਝੋਨੇ ਦੀ ਖ਼ਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ’ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਦਿਨ ਵੇਲੇ ਹੀ ਕਰਨ ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ। ਰਾਤ ਵੇਲੇ ਝੋਨੇ ਦੀ ਕਟਾਈ ਨਾ ਕੀਤੀ ਜਾਵੇ।
ਪਿਛਲੀ ਖ਼ਬਰ ਸੀਤੋ ਰੋਡ ’ਤੇ ਸੀਵਰੇਜ ਦੀ ਮਾੜੀ ਹਾਲਤ ਖ਼ਿਲਾਫ਼ ਪੱਕਾ ਮੋਰਚਾ ਸ਼ੁਰੂ, ਆਗੂਆਂ ਨੇ ਕਿਹਾ ‘ਜਦੋਂ ਤੱਕ ਸਥਾਈ ਹੱਲ ਨਹੀਂ ਹੁੰਦਾ,... ਅਗਲੀ ਖ਼ਬਰ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।