01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਖੇਡਾਂ ਵਤਨ ਪੰਜਾਬ ਦੀਆਂ ’ਚ ਡਾ.ਸਾਹਿਲ ਮਿੱਤਲ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਹਾਸਿਲ

ਅਬੋਹਰ, 30 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ 41 ਤੋਂ 50 ਸਾਲ ਉਮਰ ਵਰਗ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਸ਼ਤਰੰਜ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਭਰ ਤੋਂ ਪਹੁੰਚੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਅਬੋਹਰ ਦੇ ਪ੍ਰਸਿੱਧ ਸਮਾਜ ਸੇਵੀ ਤੇ ਮੀਰਾ ਨਰਸਿੰਗ ਕਾਲਜ ਦੇ ਡਾਇਰੈਕਟਰ ਡਾ.

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ’ਚ ਦੂਜੇ ਨੰਬਰ ’ਤੇ ਆਏ ਅਬੋਹਰ ਦੇ ਵਸਨੀਕ ਡਾ.ਸਾਹਿਲ ਮਿੱਤਲ ਨਾਲ ਪ੍ਰਬੰਧਕ। ਅਜੀਤ ਤਸਵੀਰ 01-10-2026
ਅਬੋਹਰ, 30 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ 41 ਤੋਂ 50 ਸਾਲ ਉਮਰ ਵਰਗ ਦੇ ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਸ਼ਤਰੰਜ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਭਰ ਤੋਂ ਪਹੁੰਚੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਅਬੋਹਰ ਦੇ ਪ੍ਰਸਿੱਧ ਸਮਾਜ ਸੇਵੀ ਤੇ ਮੀਰਾ ਨਰਸਿੰਗ ਕਾਲਜ ਦੇ ਡਾਇਰੈਕਟਰ ਡਾ.ਸਾਹਿਲ ਮਿੱਤਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲੇ ਵਿਚ ਜਲਾਲਾਬਾਦ ਦੇ ਵਿਸ਼ਾਲ ਵਿੱਜ ਨੇ ਪਹਿਲਾ ਸਥਾਨ ਹਾਸਲ ਕੀਤਾ ਜਦ ਕਿ ਡਾ.ਸਾਹਿਲ ਮਿੱਤਲ ਦੂਜੇ ਸਥਾਨ ’ਤੇ ਰਹੇ। ਫ਼ਾਜ਼ਿਲਕਾ ਦੇ ਰੌਕਸੀ ਫੁਟੇਲਾ ਨੇ ਤੀਜਾ, ਰਾਜਿੰਦਰ ਕੁਮਾਰ ਨੇ ਚੌਥਾ ਅਤੇ ਫ਼ਾਜ਼ਿਲਕਾ ਦੇ ਸ਼ਗਨ ਲਾਲ ਨੇ ਪੰਜਵਾਂ ਸਥਾਨ ਹਾਸਲ ਕੀਤਾ। ਮੁਕਾਬਲੇ ਵਿਚ ਪਹਿਲੇ ਪੰਜ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੇ ਪੰਜਾਬ ਪੱਧਰੀ ਪ੍ਰਤੀਯੋਗਤਾ ਲਈ ਵੀ ਕੁਆਲੀਫ਼ਾਈ ਕੀਤਾ ਹੈ। ਜ਼ਿਕਰਯੋਗ ਹੈ ਕਿ ਡਾ.ਸਾਹਿਲ ਮਿੱਤਲ ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਕਰਵਾਈ ਗਈ ਸ਼ਤਰੰਜ ਪ੍ਰਤੀਯੋਗਤਾ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੇ ਹਨ। ਸ਼ਤਰੰਜ ਪ੍ਰਤੀ ਉਨ੍ਹਾਂ ਦੀ ਵਿਸ਼ੇਸ਼ ਰੁਚੀ ਹੈ ਅਤੇ ਲਗਾਤਾਰ ਦੂਜੀ ਵਾਰ ਇਸ ਮੁਕਾਬਲੇ ਵਿਚ ਬਿਹਤਰ ਪ੍ਰਦਰਸ਼ਨ ਕਰਨਾ ਉਨ੍ਹਾਂ ਦੀ ਖੇਡ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਡਾ.ਸਾਹਿਲ ਮਿੱਤਲ ਦੀ ਇਸ ਪ੍ਰਾਪਤੀ ’ਤੇ ਖੇਡ ਪ੍ਰੇਮੀਆਂ ਤੇ ਸ਼ਹਿਰ ਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸਪਰਿੰਗ ਡੇਲਜ਼ ਸਕੂਲ ਖੁੜੰਜ ’ਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਮਹਾਨ ਕੀਰਤਨ ਦਰਬਾਰ 4 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।