01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਪਰਿੰਗ ਡੇਲਜ਼ ਸਕੂਲ ਖੁੜੰਜ ’ਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਮੰਡੀ ਰੋੜਾਂਵਾਲੀ, 30 ਸਤੰਬਰ (ਮਨਜੀਤ ਸਿੰਘ ਬਰਾੜ)- ਸਪਰਿੰਗ ਡੇਲਜ਼ ਸਕੂਲ ਖੁੜੰਜ ਵਿਖੇ ਬਾਰ ਐਸੋਸੀਏਸ਼ਨ ਜਲਾਲਾਬਾਦ ਦੇ ਸਹਿਯੋਗ ਨਾਲ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਪੁੱਜੇ ਨਵ-ਨਿਯੁਕਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਸ਼ੀਲ ਕੁੱਕੜ ਵਲੋਂ ਵਿਦਿਆਰਥੀਆਂ ਨੂੰ ਪਾਸਕੋ ਐਕਟ, ਉਨ੍ਹਾਂ ਦੇ ਅਧਿਕਾਰਾਂ, ਕਰਤੱਵਾਂ ਤੇ ਜ਼ਿੰਮੇਵਾਰੀਆਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਵਿਦਿਆਰਥੀ ਅਤੇ ਨਾਗਰਿਕ ਦੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 01-10-2026
ਮੰਡੀ ਰੋੜਾਂਵਾਲੀ, 30 ਸਤੰਬਰ (ਮਨਜੀਤ ਸਿੰਘ ਬਰਾੜ)- ਸਪਰਿੰਗ ਡੇਲਜ਼ ਸਕੂਲ ਖੁੜੰਜ ਵਿਖੇ ਬਾਰ ਐਸੋਸੀਏਸ਼ਨ ਜਲਾਲਾਬਾਦ ਦੇ ਸਹਿਯੋਗ ਨਾਲ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਪੁੱਜੇ ਨਵ-ਨਿਯੁਕਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਸ਼ੀਲ ਕੁੱਕੜ ਵਲੋਂ ਵਿਦਿਆਰਥੀਆਂ ਨੂੰ ਪਾਸਕੋ ਐਕਟ, ਉਨ੍ਹਾਂ ਦੇ ਅਧਿਕਾਰਾਂ, ਕਰਤੱਵਾਂ ਤੇ ਜ਼ਿੰਮੇਵਾਰੀਆਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਤੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਵਿਦਿਆਰਥੀ ਅਤੇ ਨਾਗਰਿਕ ਦੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਸੀਨੀਅਰ ਐਡਵੋਕੇਟ ਗੁਰਵਿੰਦਰ ਕੁਮਾਰ ਜਿੰਦਲ ਨੇ ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵੀ ਮੁਸੀਬਤ ’ਤੇ ਨਿਡਰਤਾ ਨਾਲ ਆਪਣੀ ਗੱਲ ਰੱਖਣੀ ਚਾਹੀਦੀ ਹੈ ਤੇ ਜ਼ਰੂਰਤ ਪੈਣ ’ਤੇ ਉਨ੍ਹਾਂ ਨੂੰ ਆਪਣੇ ਵੱਡਿਆਂ ਤੇ ਅਧਿਆਪਕਾਂ ਜਾਂ ਸੰਬੰਧਿਤ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀਦੀ ਹੈ। ਇਸ ਮੌਕੇ ਐਡਵੋਕੇਟ ਸ਼ਾਂਤਮ ਮੰਜਾਲ ਆਦਿ ਹੋਰ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਵਿਕਾਸ ਨਾਗਪਾਲ ਵਲੋਂ ਪ੍ਰੋਗਰਾਮ ’ਚ ਪੁੱਜੇ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਸਕੂਲ ਪ੍ਰਿੰਸੀਪਲ ਨੀਰਜ ਕੁਮਾਰ ਵਲੋਂ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਚੇਅਰਮੈਨ ਧੀਰਜ ਵਾਟਸ, ਡਾਇਰੈਕਟਰ ਦੀਪਕ ਨਾਗਪਾਲ, ਵਾਈਸ ਪ੍ਰਿੰਸੀਪਲ ਪੂਨਮ ਖੇੜਾ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਟਰਾਲੇ ਤੋਂ ਬਚਾਅ ਕਰਦਿਆਂ ਕਾਰ ਨਹਿਰ ’ਚ ਜਾ ਡਿੱਗੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਡਾ.ਸਾਹਿਲ ਮਿੱਤਲ ਨੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।